ਕੱਲ੍ਹ ਚੰਡੀਗੜ੍ਹ ਪਹੁੰਚਣਗੇ ਅਰਵਿੰਦ ਕੇਜਰੀਵਾਲ, ਪੰਜਾਬ ਦੀਆਂ ਔਰਤਾਂ ਲਈ ਕਰਨਗੇ ਵੱਡਾ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਵੱਖ-ਵੱਖ ਆਗੂਆਂ ਦੇ ਸਿਆਸੀ ਦੌਰੇ ਵੀ ਸ਼ੁਰੂ ਹੋ ਚੁੱਕੇ ਹਨ।

Arvind Kejriwal to visit Chandigarh tomorrow

ਚੰਡੀਗੜ੍ਹ: ਵਿਧਾਨ ਸਭਾ ਚੋਣਾਂ 2022 (Punjab Assembly Elections) ਤੋਂ ਪਹਿਲਾਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਵੱਖ-ਵੱਖ ਆਗੂਆਂ ਦੇ ਸਿਆਸੀ ਦੌਰੇ ਵੀ ਸ਼ੁਰੂ ਹੋ ਚੁੱਕੇ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal to visit Chandigarh) ਵੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਫੀ ਐਕਟਿਵ ਹਨ।

ਹੋਰ ਪੜ੍ਹੋ: ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਬਿਆਨ, 'ਤਨਖ਼ਾਹ ਵਿਚੋਂ ਪੌਣੇ ਤਿੰਨ ਲੱਖ ਤਾਂ ਟੈਕਸ ਵਿਚ ਜਾਂਦਾ ਹੈ'

ਅਰਵਿੰਦ ਕੇਜਰੀਵਾਲ ਨੇ ਟਵੀਟ (Arvind Kejriwal Tweet) ਜ਼ਰੀਏ ਜਾਣਕਾਰੀ ਦਿੱਤੀ ਕਿ ਉਹ ਕੱਲ੍ਹ ਚੰਡੀਗੜ੍ਹ ਆਉਣਗੇ। ਇਸ ਦੇ ਨਾਲ ਹੀ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਦਿੱਲੀ ਦੀ ਤਰਜ਼ ’ਤੇ ਮੁਫ਼ਤ ਬਿਜਲੀ (Free Electricity in Punjab) ਦਿੱਤੀ ਜਾਵੇਗੀ।

ਇਹ ਵੀ ਪੜ੍ਹੋ -  ਪੁਲਿਸ ਅਫ਼ਸਰ ਦੇ ਪਰਿਵਾਰ 'ਤੇ ਅਤਿਵਾਦੀ ਹਮਲਾ, SPO ਤੇ ਪਤਨੀ ਤੋਂ ਬਾਅਦ ਧੀ ਨੇ ਵੀ ਤੋੜਿਆ ਦਮ

ਉਹਨਾਂ ਲਿਖਿਆ, ‘ਇੰਨੀ ਮਹਿੰਗਾਈ ਵਿਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ। ਦਿੱਲੀ ਵਿਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿਚ ਵੀ ਆਪ  ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ’।

ਹੋਰ ਪੜ੍ਹੋ: ਨੌਜਵਾਨ ਨੇ ਲਾਈਵ ਹੋ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭਰਾ ਨੂੰ ਭੇਜੀ ਲੋਕੇਸ਼ਨ 

ਮਿਲੀ ਜਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ (Arvind Kejriwal ) ਚੰਡੀਗੜ੍ਹ ਵਿਚ ਪੰਜਾਬ ਦੀਆਂ ਔਰਤਾਂ ਲਈ ਵੱਡਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਪਹੁੰਚੇ ਸਨ। ਇਸ ਮੌਕੇ ਉਹਨਾਂ ਨੇ ਪੰਜਾਬ ਪੁਲਿਸ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ ਸੀ।