ਕੱਲ੍ਹ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵੋਜਤ ਸਿੰਘ ਸਿੱਧੂ

ਏਜੰਸੀ

ਖ਼ਬਰਾਂ, ਪੰਜਾਬ

ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਨਵੋਜਤ ਸਿੰਘ ਸਿੱਧੂ ਕੱਲ੍ਹ 29 ਜੂਨ ਨੂੰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ

navjot singh sidhu rahul gandhi priyanka gandhi

ਚੰਡੀਗੜ੍ਹ-ਪੰਜਾਬ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ 'ਚ ਜਾਰੀ ਕਲੇਸ਼ ਘੱਟ ਹੋਣ ਨਾਂ ਨਹੀਂ ਲੈ ਰਿਹਾ ਹੈ। ਮੁੱਖ ਮੰਤਰੀ ਅਰਮਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਨਵੋਜਤ ਸਿੰਘ ਸਿੱਧੂ ਦਰਮਿਆਨ ਤਣਾਅ ਨੂੰ ਖਤਮ ਕਰਨ ਲਈ ਚੋਟੀ ਦੇ ਲੀਡਰ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਨਵੋਜਤ ਸਿੰਘ ਸਿੱਧੂ ਕੱਲ੍ਹ 29 ਜੂਨ ਨੂੰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ-ਫਿਰੌਤੀ ਨਾ ਮਿਲਣ 'ਤੇ ਦੋਸਤਾਂ ਨੇ ਹੀ ਕੀਤਾ ਦੋਸਤ ਦਾ ਕੀਤਾ ਕਤਲ,ਕੋਰੋਨਾ ਮ੍ਰਿਤਕ ਦੱਸ ਕੇ ਕੀਤਾ ਸਸਕਾਰ

ਕਾਂਗਰਸ ਨੇ ਪੰਜਾਬ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਤੋਂ ਅਸੰਤੁਸ਼ਟ ਨੇਤਾਵਾਂ ਦਰਮਿਆਨ ਮਤਭੇਦਾਂ ਨੂੰ ਦੂਰ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਨੇ ਸੂਬੇ ਦੇ ਸਾਰੇ ਮੁੱਖ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਨਾਲ ਵੀ ਲੰਬੀ ਗੱਲਬਾਤ ਕੀਤੀ। ਕਮੇਟੀ ਦੀ ਅਗਵਾਈ ਸੀਨੀਅਰ ਕਾਂਗਰਸੀ ਨੇਤਾ ਮਲਿੱਕਾਰਜੁਨ ਖੜਗੇ ਕਰ ਰਹੇ ਹਨ ਅਤੇ 3 ਮੈਂਬਰੀ ਕਮੇਟੀ 'ਚ ਖੜਗੇ ਤੋਂ ਇਲਾਵਾ ਹਰੀਸ਼ ਰਾਵਤ ਅਤੇ ਸਾਬਕਾ ਸੰਸਦ ਮੈਂਬਰ ਜੇ.ਪੀ. ਅਗਰਵਾਲ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ-ਮਾਈਕ੍ਰੋਸਾਫਟ 'ਚ ਖਾਮੀ ਲੱਭਣ 'ਤੇ ਕੰਪਨੀ ਨੇ ਭਾਰਤੀ ਵਿਦਿਆਰਥਣ ਨੂੰ ਦਿੱਤਾ 22 ਲੱਖ ਰੁਪਏ ਦਾ ਈਨਾਮ

ਕਾਂਗਰਸ ਲਈ ਪੰਜਾਬ 'ਚ ਪਾਰਟੀ 'ਚ ਮਚੀ ਘਮਾਸਾਨ ਚਿੰਤਾ ਦਾ ਸਬਬ ਬਣੀ ਹੋਈ ਹੈ। ਕਾਂਗਰਸ ਦੀ ਕੋਸ਼ਿਸ਼ ਹੈ ਕਿ ਸਿੱਧੂ ਅਤੇ ਅਮਰਿੰਦਰ ਸਿੰਘ ਦਰਮਿਆਨ ਦੂਰੀਆਂ ਨੂੰ ਖਤਮ ਕੀਤਾ ਜਾਵੇ। ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਆਈ.ਟੀ. ਦੀ ਰਿਪੋਰਟ ਨੂੰ ਖਾਰਿਜ ਕੀਤੇ ਜਾਣ ਤੋਂ ਬਾਅਦ ਹੀ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਸਨ। ਸਿੱਧੂ ਲਗਾਤਾਰ ਮੁੱਖ ਮੰਤਰੀ ਕੈਪਟਨ 'ਤੇ ਹਮਲਾ ਕਰ ਰਹੇ ਸਨ। ਸਿੱਧੇ ਦੇ ਅਗੇ ਆਉਣ ਤੋਂ ਬਾਅਦ ਕਾਂਗਰਸ ਦੇ ਬਾਕੀ ਮੰਤਰੀ ਅਤੇ ਵਿਧਾਇਕ ਵੀ ਬੋਲਣ ਲੱਗੇ 

ਇਹ ਵੀ ਪੜ੍ਹੋ-ਡਿਜੀਟਲ ਮੀਡੀਆ ਲਈ ਬਣਾਏ ਗਏ ਨਵੇਂ IT ਨਿਯਮਾਂ 'ਤੇ ਰੋਕ ਲਾਉਣ ਤੋਂ HC ਨੇ ਕੀਤਾ ਇਨਕਾਰ