ਮੁੱਖ ਮੰਤਰੀ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਅਧਿਆਪਕ, ਪੁਲਿਸ ਨੂੰ ਪਈਆਂ ਭਾਜੜਾਂ
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ।
ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ (Punjab Unemployed teachers ) ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ। ਅਚਾਨਕ ਅਧਿਆਪਕਾਂ ਦੇ ਪਹੁੰਚਣ ’ਤੇ ਪੰਜਾਬ ਪੁਲਿਸ (Punjab Police) ਨੂੰ ਭਾਜੜਾਂ ਪੈ ਗਈਆਂ ਹਨ।
ਹੋਰ ਪੜ੍ਹੋ: ਸਪੈਸ਼ਲ ਸੈੱਲ ਨੇ 1 ਲੱਖ ਦੇ ਇਨਾਮੀ ਗੁਰਜੋਤ ਸਿੰਘ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ
ਅਧਿਆਪਕਾਂ ਦੇ ਇਸ ਐਕਸ਼ਨ ਨੇ ਪੁਲਿਸ ਦੇ ਖ਼ੂਫੀਆ ਤੰਤਰ ਨੂੰ ਫੇਲ੍ਹ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 100 ਦਿਨ ਤੋਂ ਇਕ ਬੇਰੁਜ਼ਗਾਰ ਅਧਿਆਪਕ (Unemployed teachers Protest) ਰੁਜ਼ਾਗਰ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਚ ਟਾਵਰ ਉਤੇ ਚੜ੍ਹਿਆ ਹੋਇਆ ਹੈ। ਹੈ। ਉਸ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਕੋਲ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦੇ ਕੇ ਉਸ ਦੀ ਜਾਨ ਬਚਾਈ ਜਾਵੇ।
ਹੋਰ ਪੜ੍ਹੋ: ਅੰਬ ਦੀਆਂ ਕੀਮਤਾਂ ਘਟਣ 'ਤੇ ਕਿਸਾਨਾਂ ਨੇ ਜ਼ਾਹਿਰ ਕੀਤਾ ਗੁੱਸਾ, ਕਈ ਕੁਇੰਟਲ ਅੰਬ ਸੜਕਾਂ 'ਤੇ ਸੁੱਟੇ