ਸੁਖਬੀਰ ਬਾਦਲ ਨੇ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਅਕਾਲੀ ਦਲ ਐੱਸ.ਐੱਸ.ਪੀ. ਮੁਹਾਲੀ ਦੇ ਦਫਤਰ ਦੇ ਘਿਰਾਓ ਸਮੇਤ ਸੰਘਰਸ਼ ਤੇਜ਼ ਕਰੇਗਾ
ਇਹ ਵੀ ਪੜ੍ਹੋ-ਕੱਲ੍ਹ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵੋਜਤ ਸਿੰਘ ਸਿੱਧੂ
ਉਨ੍ਹਾਂ ਕਿਹਾ ਕਿ ਕੇਸ 'ਚ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ’ਤੇ ਦਬਾਅ ਬਣਾਉਣ ਲਈ ਲੋਕ ਲਹਿਰ ਤਿੱਖੀ ਕਰਨ ਦੇ ਨਾਲ ਨਾਲ ਅਕਾਲੀ ਦਲ ਪ੍ਰਭਾਵਤ ਪਰਿਵਾਰ ਦੀ ਕਾਨੂੰਨੀ ਮਦਦ ਵੀ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਲੋੜ ਪੈਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਵੀ ਦਾਇਰ ਕਰਾਂਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐੱਸ.ਐੱਸ.ਪੀ. ਮੁਹਾਲੀ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਨੂੰ ਕੇਸ 'ਚ ਤੁਰੰਤ ਕਾਰਵਾਈ ਕਰਨ ਲਈ ਆਖਿਆ।
ਇਹ ਵੀ ਪੜ੍ਹੋ-ਫਿਰੌਤੀ ਨਾ ਮਿਲਣ 'ਤੇ ਦੋਸਤਾਂ ਨੇ ਹੀ ਕੀਤਾ ਦੋਸਤ ਦਾ ਕੀਤਾ ਕਤਲ,ਕੋਰੋਨਾ ਮ੍ਰਿਤਕ ਦੱਸ ਕੇ ਕੀਤਾ ਸਸਕਾਰ
ਉਨ੍ਹਾਂ ਐੱਸ.ਐੱਸ.ਪੀ. ਨੂੰ ਕਿਹਾ ਕਿ ਦੋਸ਼ੀਆਂ ਨੁੰ ਫੜਨ ਵਿਚ ਦੇਰੀ ਨਾਲ ਇਹ ਸੁਨੇਹਾ ਜਾਵੇਗਾ ਕਿ ਉਨ੍ਹਾਂ ਨੁੰ ਸਿਆਸੀ ਸ਼ਰਣ ਮਿਲੀ ਹੋਈ ਹੈ ਤੇ ਇਹ ਗੱਲ ਪ੍ਰਵਾਨ ਨਹੀਂ ਕੀਤੀ ਜਾ ਸਕੀ। ਉਹਨਾਂ ਕਿਹਾ ਕਿ ਅਸੀਂ ਮਹਿਲਾਵਾਂ ਦੇ ਮਾਣ ਸਨਮਾਨ ਦੇ ਮਾਮਲੇ ਵਿਚ ਸਮਝੌਤਾ ਨਹੀਂ ਕਰ ਸਕਦੇ। ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਅਜਿਹੇ ਹਾਲਾਤ ਇਸ ਕਰ ਕੇ ਬਣੇ ਹੋਏ ਹਨ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਸਨ ਦੀ ਸਾਰੀ ਜ਼ਿੰਮੇਵਾਰੀ ਅਫਸਰਸ਼ਾਹੀ ’ਤੇ ਸੁੱਟ ਦਿੱਤੀ ਹੈ ਜਿਹਨਾਂ ਨੂੰ ਲੋਕਾਂ ਦੀਆਂ ਤਕਲੀਫਾਂ ਦੀ ਪਰਵਾਹ ਨਹੀਂ ਹੈ।
ਇਹ ਵੀ ਪੜ੍ਹੋ-ਮਾਈਕ੍ਰੋਸਾਫਟ 'ਚ ਖਾਮੀ ਲੱਭਣ 'ਤੇ ਕੰਪਨੀ ਨੇ ਭਾਰਤੀ ਵਿਦਿਆਰਥਣ ਨੂੰ ਦਿੱਤਾ 22 ਲੱਖ ਰੁਪਏ ਦਾ ਈਨਾਮ