ਨੌਜਵਾਨ ਨੇ ਲਾਈਵ ਹੋ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭਰਾ ਨੂੰ ਭੇਜੀ ਲੋਕੇਸ਼ਨ 

ਏਜੰਸੀ

ਖ਼ਬਰਾਂ, ਪੰਜਾਬ

ਜਲੰਧਰ ਕੁੰਜ ਦੇ ਵਸਨੀਕਾਂ ਵੱਲੋਂ ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਦਿੱਤੀ ਗਈ ਹੈ।

Young man commits suicide

ਜਲੰਧਰ - ਥਾਣਾ ਮਕਸੂਦਾਂ ਅਧੀਨ ਆਉਂਦੀ ਕਾਲੋਨੀ ਜਲੰਧਰ ਕੁੰਜ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇੜੇ ਇਕ ਪਲਾਟ 'ਚ ਇਕ ਨੌਜਵਾਨ ਵੱਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਜਲੰਧਰ ਕੁੰਜ ਦੇ ਵਸਨੀਕਾਂ ਵੱਲੋਂ ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਦਿੱਤੀ ਗਈ ਹੈ।

ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ ਸੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਇਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਸ਼ਨੀਵਾਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ (37) ਪੁੱਤਰ ਸਤਪਾਲ ਸਿੰਘ ਬਸਤੀ ਪੀਰਦਾਦ, ਥਾਣਾ ਬਸਤੀ ਬਾਵਾ ਖੇਲ ਵਜੋਂ ਹਈ ਹੈ।

ਉਕਤ ਨੌਜਵਾਨ ਨੇ ਮਰਨ ਤੋਂ ਪਹਿਲਾਂ ਭਰਾ ਦੇ ਵਟਸਐਪ 'ਤੇ ਲੋਕੇਸ਼ਨ ਵੀ ਭੇਜੀ ਸੀ। ਇਸ ਦੇ ਨਾਲ ਹੀ ਖ਼ਦਕੁਸ਼ੀ ਕਰ ਲੈਣ ਦੀ ਵੀ ਜਾਣਕਾਰੀ ਦਿੱਤੀ ਸੀ। ਇਸ ਤੋਂ ਜਦੋਂ ਉਕਤ ਸਥਾਨ 'ਤੇ ਉਸ ਦਾ ਭਰਾ ਪਹੁੰਚਿਆ ਤਾਂ ਉਸ ਦੀ ਹਾਲਤ ਗੰਭੀਰ ਸੀ, ਜਿਸ ਤੋਂ ਬਾਅਦ ਮੌਕੇ 'ਤੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਇਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। 

ਇਹ ਵੀ ਪੜ੍ਹੋ -  ਪੁਲਿਸ ਅਫ਼ਸਰ ਦੇ ਪਰਿਵਾਰ 'ਤੇ ਅਤਿਵਾਦੀ ਹਮਲਾ, SPO ਤੇ ਪਤਨੀ ਤੋਂ ਬਾਅਦ ਧੀ ਨੇ ਵੀ ਤੋੜਿਆ ਦਮ

ਉਨ੍ਹਾਂ ਦੱਸਿਆ ਕਿ ਮ੍ਰਿਤਕ ਜਲੰਧਰ ਕੁੰਜ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਬੱਚਿਆਂ ਨੂੰ ਕੀਰਤਨ ਦੀ ਸਿਖਲਾਈ ਦਿੰਦਾ ਸੀ, ਜੋ ਕਿ ਪਤਨੀ ਨਾਲ ਚਲਦੇ ਅਦਾਲਤੀ ਕੇਸ ਕਰਕੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੱਸਿਆ ਕਿ ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰ ਲਾਸ਼ ਦਾ ਪੋਸਟਮਾਰਟਮ ਕਰ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।