ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਏਜੰਸੀ

ਖ਼ਬਰਾਂ, ਪੰਜਾਬ

ਜਾਨੀ ਨੁਕਸਾਨ ਤੋਂ ਬਚਾਅ 

Earthquake

ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਸਵੇਰੇ 10 ਵਜੇ ਦੇ ਕਰੀਬ ਆਇਆ, ਜਿਸ ਦੀ ਤੀਬਰਤਾ 3.9 ਤੀਬਰਤਾ ਸੀ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ ਪਰ ਪੰਜਾਬ 'ਚ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ 18 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ।

ਜਲੰਧਰ ਸਮੇਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਸਵੇਰੇ 10.04 ਵਜੇ ਆਇਆ। ਮਾਹਰਾਂ ਅਨੁਸਾਰ ਭਾਰਤ 'ਚ ਮਹਿਸੂਸ ਕੀਤੇ ਗਏ ਇਨ੍ਹਾਂ ਝਟਕਿਆਂ ਨੂੰ ਅਣਗੌਲਿਆ ਨਹੀਂ ਜਾ ਸਕਦਾ। ਦੱਸਣਯੋਗ ਹੈ ਕਿ ਬੀਤੀ 18 ਜੂਨ ਨੂੰ ਅਫ਼ਗ਼ਾਨਿਸਤਾਨ 'ਚ ਭੂਚਾਲ ਆਇਆ ਸੀ ਤੇ ਉਸ ਨੇ ਕਾਫੀ ਤਬਾਹੀ ਵੀ ਮਚਾਈ ਸੀ। ਸੈਂਕੜੇ ਲੋਕਾਂ ਨੇ ਆਪਣੀ ਜਾਨ ਗਵਾਈ ਸੀ।

ਅਫ਼ਗਾਨਿਸਤਾਨ ਦੀ ਭਾਰਤ-ਪਾਕਿਸਤਾਨ ਵਿਚਕਾਰ ਦੂਰੀ ਜ਼ਿਆਦਾ ਨਹੀਂ ਹੈ। ਭਾਰਤ ਤੋਂ ਇਲਾਵਾ ਲਹਿੰਦੇ ਪੰਜਾਬ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦਾ ਕੇਂਦਰ ਵੀ ਪਾਕਿਸਤਾਨ ਹੀ ਦੱਸਿਆ ਜਾ ਰਿਹਾ ਹੈ।