ਜੰਗਲਾਤ ਮਹਿਕਮੇ 'ਚ ਘਪਲੇ ਦਾ ਮਾਮਲਾ: ਹਾਈਕੋਰਟ ਪਹੁੰਚੇ ਸੰਗਤ ਸਿੰਘ ਗਿਲਜੀਆਂ
FIR ਰੱਦ ਕਰਨ ਦੀ ਕੀਤੀ ਮੰਗ
Sangat Singh Gilzian
ਚੰਡੀਗੜ੍ਹ, 28 ਜੂਨ (ਸੁਰਜੀਤ ਸਿੰਘ ਸੱਤੀ) ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਵੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਜੰਗਾਲ ਮਹਿਕਮੇ ਦੀ ਜਮੀਨ ਵਿੱਚੋਂ ਖੈਰ ਦੇ ਦਰੱਖਤਾਂ ਦੀ ਨਜਾਇਜ਼ ਕਟਾਈ ਤੇ ਹੋਰ ਬੇਨਿਯਮੀਆਂ ਦਾ ਮਾਮਲਾ ਦਰਜ ਕੀਤਾ ਸੀ ਤੇ ਇਸੇ ਮਾਮਲੇ ਵਿੱਚ ਗਿਲਜੀਆਂ ਨੂੰ ਵੀ ਨਾਮਜਦ ਕੀਤਾ ਸੀ।
ਧਰਮਸੋਤ ਕੋਲੋਂ ਪੁੱਛਗਿੱਛ ਉਪਰੰਤ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ ਪਰ ਅਜੇ ਤੱਕ ਗਿਲਜੀਆਂ ਕੋਲੋਂ ਪੁੱਛਗਿੱਛ ਨਹੀਂ ਹੋਈ ਹੈ ਤੇ ਹੁਣ ਇਸੇ ਦੌਰਾਨ ਗਿਲਜੀਆਂ ਨੇ ਉਨ੍ਹਾਂ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ 'ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ।