ਜਲੰਧਰ : ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਅੱਜ ਜਲੰਧਰ ਵਿਖੇ ਉਨ੍ਹਾਂ ਨੇ ਆਖਰੀ ਸਾਹ ਲਏ। ਜਾਣਕਾਰੀ ਅਨੁਸਾਰ ਸਾਬਕਾ ਹਾਕੀ ਖਿਡਾਰੀ ਵਰਿੰਦਰ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ।
16 ਮਈ, 1947 ਨੂੰ ਜਨਮੇ, ਧਿਆਨ ਚੰਦ ਐਵਾਰਡੀ ਵਰਿੰਦਰ ਨੇ ਮਿਊਨਿਖ ਵਿੱਚ 1972 ਦੇ ਸਮਰ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।ਓਲੰਪੀਅਨ ਵਰਿੰਦਰ ਸਿੰਘ ਦਾ ਜਨਮ 16 ਮਈ 1947 ਨੂੰ ਹੋਇਆ ਅਤੇ ਉਹ ਇੱਕ ਭਾਰਤੀ ਫੀਲਡ ਹਾਕੀ ਖਿਡਾਰੀ ਸਨ। ਉਨ੍ਹਾਂ ਨੇ ਮਿਊਨਿਖ ਵਿੱਚ 1972 ਦੇ ਸਮਰ ਓਲੰਪਿਕ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ।
ਇਸ ਤੋਂ ਇਲਾਵਾ ਓਲੰਪੀਅਨ ਵਰਿੰਦਰ ਸਿੰਘ ਨੇ 1976 ਦੇ ਸਮਰ ਓਲੰਪਿਕ ਵਿੱਚ ਵੀ ਹਿੱਸਾ ਲਿਆ। ਉਨ੍ਹਾਂ ਨੂੰ ਧਿਆਨਚੰਦ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਅੰਤਿਮ ਸੰਸਕਾਰ ਦਾ ਫੈਸਲਾ ਅੱਜ ਬਾਅਦ ਵਿੱਚ ਕੀਤਾ ਜਾਵੇਗਾ।
ਸੁਰਜੀਤ ਹਾਕੀ ਸੁਸਾਇਟੀ ਦੇ ਸਾਰੇ ਮੈਂਬਰਾਂ ਨੇ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਸੁਰਜੀਤ ਹਾਕੀ ਸੁਸਾਇਟੀ ਦੇ ਮੈਂਬਰਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।