PSEB ਨੇ 12ਵੀਂ ਦੇ ਨਤੀਜੇ ਐਲਾਨੇ, ਇਸ ਵਾਰ ਵੀ ਕੁੜੀਆਂ ਨੇ ਮਾਰੀ ਬਾਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਵਾਰ ਵੀ ਲੜਕੀਆਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।

PSEB

 

ਚੰਡੀਗੜ੍ਹ: ਪੰਜਾਬ ਬੋਰਡ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਹੁਣ ਇੰਤਜ਼ਾਰ ਖਤਮ ਹੋ ਗਿਆ ਹੈ। ਬੋਰਡ ਨੇ ਅੱਜ ਬਾਅਦ ਦੁਪਹਿਰ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ ਵੀ ਲੜਕੀਆਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।

ਇਸ ਦੇ ਨਾਲ ਹੀ ਇਸ ਵਾਰ ਕੁੱਲ 96.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਨਤੀਜਾ ਐਲਾਨਦੇ ਹੋਏ ਦੱਸਿਆ ਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਅਰਸ਼ਦੀਪ ਕੌਰ ਪੰਜਾਬ ਭਰ 'ਚੋਂ 497 ਅੰਕ ਹਾਸਲ ਕਰਕੇ ਪਹਿਲੇ ਸਥਾਨ 'ਤੇ ਰਹੀ ਹੈ।

 

 

ਅਰਸ਼ਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ ਮਾਨਸਾ ਨੇ ਵੀ 497 ਅੰਕ ਹਾਸਲ ਕਰਕੇ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਫ਼ਰੀਦਕੋਟ ਦੀ ਕੁਲਵਿੰਦਰ ਕੌਰ ਨੇ ਵੀ 497 ਅੰਕ ਹਾਸਲ ਕੀਤੇ ਹਨ ਅਤੇ ਉਹ ਤੀਜੇ ਸਥਾਨ 'ਤੇ ਰਹੀ ਹੈ ਇਸ ਤਰ੍ਹਾਂ ਪਹਿਲੇ ਤਿੰਨੇ ਸਥਾਨ ਕੁੜੀਆਂ ਦੇ ਹਿੱਸੇ ਆਏ ਹਨ।