ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਆਈ ਪੌਜ਼ਿਟਿਵ 

ਏਜੰਸੀ

ਖ਼ਬਰਾਂ, ਪੰਜਾਬ

7 ਦਿਨ ਲਈ ਹੋਏ ਇਕਾਂਤਵਾਸ 

Simranjit Singh Mann

ਪੁੱਤਰ ਇਮਾਨ ਸਿੰਘ ਮਾਨ ਨੇ ਦਿਤੀ ਜਾਣਕਾਰੀ 
ਚੰਡੀਗੜ੍ਹ :
ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ ਜਿਸ 'ਤੇ ਡਾਕਟਰਾਂ ਨੇ ਉਨ੍ਹਾਂ ਨੂੰ ਇੱਕ ਹਫਤੇ ਲਈ ਇਕਾਂਤਵਾਸ ਰਹਿਣ ਦੀ ਸਲਾਹ ਦਿਤੀ ਹੈ। ਇਹ ਸਾਰੀ ਜਾਣਕਾਰੀ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੇ ਸਾਂਝੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਕੁਝ ਸਿਹਤ ਢਿੱਲੀ ਹੋਣ ਕਾਰਨ ਉਨ੍ਹਾਂ ਦੀ ਡਾਕਟਰੀ ਜਾਂਚ ਕਰਵਾਈ ਗਈ ਜਿਸ ਵਿਚ ਉਨ੍ਹਾਂ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਹੈ ਅਤੇ ਰਿਪੋਰਟ ਪੌਜ਼ਿਟਿਵ ਆਉਣ ਮਗਰੋਂ ਉਹ 7 ਦਿਨ ਲਈ ਇਕਾਂਤਵਾਸ ਹੋ ਗਏ ਹਨ। ਦੱਸਣਯੋਗ ਹੈ ਕਿ ਚੋਣ ਨਤੀਜੇ ਵਾਲੇ ਦਿਨ ਵੀ ਜਿੱਤ ਦੇ ਜਸ਼ਨ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਅਤੇ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਨੇ ਪਏ ਸਨ।