ਡਰਾਈਵਿੰਗ ਟੈਸਟ ਦਿਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਂਦਾ ਪ੍ਰਾਈਵੇਟ ਏਜੰਟ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਚਰਨਜੀਤ ਸਿੰਘ ’ਤੇ 500 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ

VB NABS PRIVATE AGENT FOR ACCEPTING BRIBE TO MAKE HEAVY LICENSE SANS DRIVING TEST


 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿਚ ਇਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ।

ਇਹ ਵੀ ਪੜ੍ਹੋ: ਇਟਲੀ ਵਿਚ ਏਅਰਪੋਰਟ ਚੈਕਿੰਗ ਅਫ਼ਸਰ ਬਣੀ ਪੰਜਾਬ ਦੀ ਧੀ 

ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿਤੇ ਉਸ ਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ: ਪਤਨੀ ਨੇ ਪਤੀ ਦਾ ਕਤਲ ਕਰ ਦਸਿਆ ਖ਼ੁਦਕੁਸ਼ੀ, ਪੁਲਿਸ ਜਾਂਚ 'ਚ ਹੋਇਆ ਖ਼ੁਲਾਸਾ  

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਏਜੰਟ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।