Punjabi News : ਕੈਨੇਡਾ ਦੇ ਸਰੀ 'ਚ 2 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ 'ਚ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਨੌਜਵਾਨ 4 ਮਹੀਨੇ ਪਹਿਲਾਂ ਅਤੇ ਦੂਜਾ ਨੌਜਵਾਨ 10 ਮਹੀਨੇ ਪਹਿਲਾਂ ਗਿਆ ਸੀ ਸਰੀ

Punjabi youths died

Punjabi News : ਪੰਜਾਬ ਤੋਂ ਲਗਾਤਾਰ ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਤਲਾਸ਼ ਲਈ ਵਿਦੇਸ਼ਾਂ ਵੱਲ ਜਾ ਰਹੇ ਹਨ। ਓਥੇ ਇਨ੍ਹਾਂ ਨੌਜਵਾਨਾਂ ਨਾਲ ਅਜਿਹੇ ਹਾਦਸੇ ਵਾਪਰ ਰਹੇ ਹਨ ਕਿ ਕਿਸੇ ਨੇ ਸੋਚਿਆਂ ਵੀ ਨਹੀਂ ਹੁੰਦਾ। ਵਿਦੇਸ਼ਾਂ ‘ਚ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹੀ ਹੀ ਇਕ ਮੰਦਭਾਗੀ ਸਾਹਮਣੇ ਆਈ ਹੈ ਕਿ ਰੋਜ਼ੀ ਰੋਟੀ ਲਈ ਕੈਨੇਡਾ ਗਏ 2 ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਗਈਆਂ ਹਨ। 

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸਰੀ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ 19 ਸਾਲਾ ਨੌਜਵਾਨ ਸਚਿਨ ਸਚਦੇਵਾ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਵਾਲਾ ਦੇ 25 ਸਾਲਾ ਨੌਜਵਾਨ ਚਰਨਪ੍ਰੀਤ ਸਿੰਘ ਢਿੱਲੋਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। 

ਮ੍ਰਿਤਕ ਸਚਿਨ ਸਚਦੇਵਾ ਪੁੱਤਰ ਸੰਜੀਵ ਸਚਦੇਵਾ ਚਾਰ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗਿਆ ਸੀ। ਜਿਸਦੀ ਸੜਕ ਹਾਦਸੇ ਦੌਰਾਨ ਦੌਰਾਨ ਮੌਤ ਹੋ ਗਈ ਹੈ। ਇਸ ਘਟਨਾ ਦਾ ਪਤਾ ਚਲਦੇ ਹੀ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਇਸ ਤੋਂ ਇਲਾਵਾ ਚਰਨਪ੍ਰੀਤ ਸਿੰਘ ਢਿੱਲੋਂ10 ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗਿਆ ਸੀ। ਜਿੱਥੇ ਗੱਡੀਆਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ ਹੈ।