Bathinda Central Jail News : ਬਠਿੰਡਾ ਦੀ ਕੇਂਦਰੀ ਜੇਲ ਜੁਡੀਸ਼ੀਅਲ ਕਸਟਡੀ ’ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bathinda Central Jail News : ਪਰਿਵਾਰਿਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ਦੇ ਇਲਾਜ ਲਈ ਅਣਗਹਿਲੀ ਵਰਤਣ ਦੇ ਲਾਏ ਦੋਸ਼

ਮ੍ਰਿਤਕ ਸੁੱਖਾ ਰਾਮ

Bathinda Central Jail  News : ਬਠਿੰਡਾ ਦੀ ਕੇਂਦਰੀ ਜੇਲ ਇੱਕ ਵਾਰ ਫਿਰ ਸੁਰਖੀਆਂ ’ਚ ਹੈ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ਤੇ ਗੰਭੀਰ ਦੋਸ਼ ਲਾਏ ਹਨ। ਬਠਿੰਡਾ ਦੀ ਕੇਂਦਰੀ ਜੇਲ ਵਿੱਚ ਜੁਡੀਸ਼ਅਲ ਕਸਟਡੀ ਅਧੀਨ ਬੰਦ ਸੁੱਖਾ ਰਾਮ ਦੇ ਭਰਾ ਰਾਜੂ ਵਾਸੀ ਨੰਗਲਾ ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਫੋਨ ਕੀਤਾ ਗਿਆ ਸੀ ਕਿ ਸੁੱਖਾ ਰਾਮ ਦੀ ਤਬੀਅਤ ਖ਼ਰਾਬ ਹੋ ਗਈ ਹੈ ਅਤੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ।

ਜੇਲ ਪ੍ਰਸ਼ਾਸਨ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਉਹ ਬਠਿੰਡਾ ਸਿਵਲ ਹਸਪਤਾਲ ਵਿਖੇ ਆਪਣੇ ਭਰਾ ਨੂੰ ਮਿਲਣ ਨਹੀਂ ਪਹੁੰਚੇ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।  ਉਹਨਾਂ ਕਿਹਾ ਕਿ ਜੇਲ ਪ੍ਰਸ਼ਾਸਨ ਵੱਲੋਂ ਸੁੱਖਾ ਰਾਮ ਦੇ ਇਲਾਜ ’ਚ ਅਣਗਹਿਲੀ ਵਰਤੇ ਜਾਣ ਕਾਰਨ ਉਸ ਦੀ ਮੌਤ ਹੋਈ ਹੈ। ਜੇਕਰ ਸਮਾਂ ਰਹਿੰਦਿਆਂ ਸੁੱਖਾ ਰਾਮ ਦੀ ਜੇਲ ਪ੍ਰਸ਼ਾਸਨ ਵੱਲੋਂ ਇਲਾਜ ਕਰਾਇਆ ਜਾਂਦਾ ਤਾਂ ਸ਼ਾਇਦ ਅੱਜ ਉਹ ਜਿਊਂਦਾ ਹੁੰਦਾ। ਉਹਨਾਂ ਕਿਹਾ ਕਿ ਜੇਲ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਈ ਸੁੱਖਾ ਰਾਮ ਦੀ ਮੌਤ ਦੀ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੁੱਖਾ ਰਾਮ ਦੀ ਮੌਤ ਦੇ ਅਸਲ ਤੱਥ ਸਾਹਮਣੇ ਆ ਸਕਣ। 

ਉਧਰ ਦੂਸਰੇ ਪਾਸੇ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਜੇਲ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਸੂਚਨਾ ਦਿੱਤੀ ਗਈ ਸੀ ਕਿ ਸੁੱਖਾ ਰਾਮ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਮੌਤ ਹੋ ਗਈ ਹੈ। ਇਸ ਮਾਮਲੇ ਸਬੰਧੀ ਜੁਡੀਸ਼ਅਲ ਮੈਜਿਸਟਰੇਟ ਵੱਲੋਂ ਜਾਂਚ ਆਰੰਭੀ ਗਈ ਹੈ ਜਾਂਚ ਹੋਣ ਤੋਂ ਬਾਅਦ ਹੀ ਜੋ ਤੱਥ ਸਾਹਮਣੇ ਆਉਣਗੇ ਉਹਨਾਂ ਤੱਥਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ। 

For more news apart from  Youth lodged in judicial custody Bathinda Central Jail dies under suspicious circumstances News in Punjabi, stay tuned to Rozana Spokesman)