ਬੱਚੀ ਦੀ ਮੌਤ ਦੇ ਮਾਮਲੇ 'ਚ 2 ਪੁਲਿਸ ਮੁਲਾਜ਼ਮਾਂ 'ਤੇ ਡਿੱਗੀ ਮੁਅੱਤਲੀ ਦੀ ਗਾਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੱਥੇ ਬੱਚੀ ਦੀ ਮੌਤ ਦੇ ਇਕ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਅਤੇ ਇਕ ਨੂੰ ਲਾਈਨ ਹਾਜ਼ਰ ਕਰ ਦਿਤਾ ਗਿਆ ਹੈ। ਤਲਵੰਡੀ ਸਾਬੋ ਦੀ ਮਹਿਲਾ ਕੌਂਸਲਰ ...

Kiranjit Singh Gehri

ਬਠਿੰਡਾ : ਇੱਥੇ ਬੱਚੀ ਦੀ ਮੌਤ ਦੇ ਇਕ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਅਤੇ ਇਕ ਨੂੰ ਲਾਈਨ ਹਾਜ਼ਰ ਕਰ ਦਿਤਾ ਗਿਆ ਹੈ। ਤਲਵੰਡੀ ਸਾਬੋ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਕਥਿਤ ਛੇੜਛਾੜ ਦੇ ਦੋਸ਼ ਲਾਉਣ ਵਾਲੀ ਲੜਕੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਦਰਜ ਬਲੈਕਮੇਲਿੰਗ ਦਾ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਪ੍ਰੀਤੀ ਦੀ ਇਕ ਮਹੀਨੇ ਦੀ ਭਾਣਜੀ ਜੋ ਹਸਪਤਾਲ ਵਿਚ ਜ਼ੇਰੇ ਇਲਾਜ ਸੀ, ਨੇ ਦਮ ਤੋੜ ਦਿਤਾ।