ਕੇਂਦਰ ਆਰਡੀਨੈਂਸਾਂ ਜ਼ਰੀਏ ਕਿਸਾਨਾਂ ਨੂੰ ਉਜਾੜ ਕੇ ਧਨਾਢਾਂ ਦੇ ਘਰ ਭਰਨਾ ਚਹੁੰਦੀ ਹੈ : ਧਰਮਸੋਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਕਿਸਾਨਾਂ ਵਲੋਂ ਅੱਜ

Sadhu Singh Dharamsot

ਖੰਨਾ, ਨਾਭਾ, 27 ਜੁਲਾਈ (ਅਦਰਸ਼ਜੀਤ ਸਿੰਘ ਖੰਨਾ/ਬਲਵੰਤ ਹਿਆਣਾ) : ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਕਿਸਾਨਾਂ ਵਲੋਂ ਅੱਜ ਅਕਾਲੀ-ਬੀਜੇਪੀ ਆਗੂਆਂ ਦੇ ਘਰਾਂ ਦਾ ਘਿਰਾਉ ਕੀਤੇ ਕੀਤੇ ਜਾਣ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਉਨਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀਬਾੜੀ ਆਰਡੀਨੈਂਸ ਲਿਆ ਕੇ ਦੇਸ਼ ਦੇ ਕਿਸਾਨਾਂ ਨੂੰ ਉਜਾੜਨ ਲੱਗੀ ਹੈ। ਉਨ੍ਹਾਂ ਕਿਹਾ ਕਿ ਖੁਲ੍ਹੀ ਮੰਡੀ ਦਾ ਝਾਂਸਾ ਦੇ ਕੇ ਭਾਜਪਾ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦਾ ਮੁਥਾਜ ਬਨਾਉਣਾ ਚਹੁੰਦੀ ਹੈ ਜਿਸ ਨੂੰ ਕਾਂਗਰਸ ਬਿਲਕੁਲ ਵੀ ਸਹਿਣ ਨਹੀਂ ਕਰੇਗੀ।

ਬਠਿੰਡਾ ਦੀ ਇਕ ਕੁੜੀ ਵਲੋਂ ਖੁਦ ਟਰੈਕਟਰ ਚਲਾ ਕੇ ਘਿਰਾਉ ’ਚ ਸ਼ਾਮਲ ਹੋਣ ’ਤੇ ਬੋਲਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਬਾਦਲਾਂ ਲਈ ਇਹ ਸ਼ਰਮ ਵਾਲੀ ਗੱਲ ਹੈ ਕਿ ਅੱਜ ਸਾਡੀਆਂ ਪੰਜਾਬ ਦੀਆਂ ਧੀਆਂ ਨੂੰ ਵੀ ਖੁਦ ਟਰੈਕਟਰ ਚਲਾ ਕੇ ਅਕਾਲੀ ਭਾਜਪਾ ਆਗੂਆਂ ਵਿਰੁਧ ਘਿਰਾਉ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਉਕਿ ਕਿਸਾਨਾ ਦੇ ਪਹਿਰੇਦਾਰ ਅਖਵਾਉਣ ਵਾਲੇ ਅਕਾਲੀ ਆਗੂ ਅੱਜ ਮੂੰਹ ’ਚ ਘੁੰਗਣੀਆਂ ਪਾਈ ਬੈਠੇ ਹਨ।