ਬੇਅੰਤ ਕੌਰ ਦੀਆਂ ਮੁਸ਼ਕਿਲਾਂ ਵਧੀਆਂ, ਲਵਪ੍ਰੀਤ ਖ਼ੁਦਕੁਸ਼ੀ ਮਾਮਲੇ 'ਚ ਬੇਅੰਤ 'ਤੇ FIR ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਵੱਲੋਂ ਮਾਮਲਾ ਮ੍ਰਿਤਕ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੀਤਾ ਦਰਜ

FIR registered against Beant in Lovepreet suicide case

ਬਰਨਾਲਾ: ਲਵਪ੍ਰੀਤ ਖੁਦਕੁਸ਼ੀ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਬੇਅੰਤ ਕੌਰ ਅਤੇ ਉਸਦੇ ਪਰਿਵਾਰ ਖਿਲਾਫ਼ ਕਾਰਵਾਈ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ ਨੇ ਜ਼ੋਰ-ਅਜਮਾਇਸ਼ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ ਬਰਨਾਲਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ਼ ਥਾਣਾ ਧਨੋਲਾ ’ਚ ਐੱਫ.ਆਈ.ਆਰ. ਨੰਬਰ 97 ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਵੱਲੋਂ ਇਹ ਮਾਮਲਾ ਮ੍ਰਿਤਕ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ  ਦਰਜ ਕੀਤਾ ਗਿਆ ਉੱਥੇ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।