ਹਾਕੀ ਟੀਮ ਦੇ ਪ੍ਰਦਰਸ਼ਨ ਨੇ ਮਾਸਕੋ 1980 ਉਲੰਪਿਕ ਤੋਂ ਬਾਅਦ ਹਾਕੀ 'ਚ ਤਗਮਾ ਹਾਸਲ ਕਰਨ ਦੀ ਜਗਾਈ ਉਮੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਣਾ ਸੋਢੀ ਨੇ ਮੁਹਾਲੀ ਸਟੇਡੀਅਮ ਵਿਖੇ ਉਲੰਪਿਕ ਦੇ ਲਾਈਵ ਸਟ੍ਰੀਮਿੰਗ ਲਈ LED ਸਕਰੀਨ ਤੇ ਸੂਬੇ ਭਰ 'ਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕੀਤਾ।

Selfie Points to Cheer up Tokyo Olympic

ਚੰਡੀਗੜ੍ਹ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ (Rana Gurmeet Singh Sodhi) ਨੇ ਕਿਹਾ ਕਿ ਟੋਕੀਉ ਉਲੰਪਿਕ (Tokyo Olympic) ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ (Indian Hockey Team), ਖ਼ਾਸਕਰ ਪੰਜਾਬੀ ਖਿਡਾਰੀਆਂ (Punjab's Players) ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿਚ ਤਗਮਾ ਹਾਸਲ ਕਰ ਲਵਾਂਗੇ। ਰਾਣਾ ਸੋਢੀ ਨੇ ਅੱਜ ਸੂਬੇ ਭਰ ਵਿਚ ਸੈਲਫੀ ਪੁਆਇੰਟਾਂ (Selfie Points) ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ।

ਹੋਰ ਪੜ੍ਹੋ: ਡਾਕਟਰ ਦੀ ਵੱਡੀ ਲਾਪਰਵਾਹੀ, ਆਪਰੇਸ਼ਨ ਦੌਰਾਨ ਮਹਿਲਾ ਦੇ ਢਿੱਡ ਵਿਚ ਛੱਡਿਆ ਕੱਪੜਾ, ਹੋਈ ਮੌਤ

ਰਾਣਾ ਸੋਢੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਆਲਮੀ ਮਾਪਦੰਡਾਂ ਮੁਤਾਬਕ ਸਾਰੇ ਖਿਡਾਰੀ ਟੋਕੀਉ ਉਲੰਪਿਕਸ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਸਾਰੇ ਖੇਡ ਮੁਕਾਬਲਿਆਂ ਵਿਚ ਸੂਬੇ ਦੇ ਖਿਡਾਰੀ ਘੱਟੋ-ਘੱਟ ਤਿੰਨ ਜਾਂ ਚਾਰ ਤਮਗ਼ੇ ਜ਼ਰੂਰ ਜਿੱਤਣਗੇ ਕਿਉਂਕਿ ਟੋਕੀਉ ਉਲੰਪਿਕਸ ਲਈ ਸਭ ਤੋਂ ਵੱਧ ਖਿਡਾਰੀ ਭੇਜਣ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ। ਖੇਡ ਮੰਤਰੀ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਖਿਡਾਰੀਆਂ ਨੇ ਦਿਨ-ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਉਲੰਪਿਕ ਵਿਚ ਵਧੀਆ ਪ੍ਰਦਰਸ਼ਨ ਕਰਨਗੇ।

ਹੋਰ ਪੜ੍ਹੋ: ਅਦਾਲਤ ਨੇ ਰੱਦ ਕੀਤੀ Julian Assange ਦੀ ਨਾਗਰਿਕਤਾ, ਦਾਇਰ ਕਰਨਗੇ ਅਪੀਲ

ਮੰਤਰੀ ਨੇ ਅੱਗੇ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਉਲੰਪਿਕ ਖਿਡਾਰੀਆਂ ਦਾ ਮਨੋਬਲ (To Motivate Them) ਵਧਾਉਣ ਲਈ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ। ਇਸ ਮਕਸਦ ਲਈ ਖੇਡ ਵਿਭਾਗ ਵਲੋਂ ਸੈਕਟਰ-78, ਸਪੋਰਟਸ ਕੰਪਲੈਕਸ (Mohali Sports Complex) ਵਿਖੇ ਸੈਲਫੀ ਪੁਆਇੰਟ ਸਥਾਪਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਸੰਸਕਾਂ ਵਲੋਂ ਸਾਰੇ ਉਲੰਪਿਕ ਖਿਡਾਰੀਆਂ ਪ੍ਰਤੀ ਆਪਣਾ ਪਿਆਰ ਅਤੇ ਸਨੇਹ ਜ਼ਾਹਰ ਕਰਨ ਦਾ ਇਹ ਇਕ ਸੁਨਹਿਰੀ ਮੌਕਾ ਹੈ। ਇਸ ਸੈਲਫੀ ਪੁਆਇੰਟ ਉਤੇ ਇਕ ਐਲਈਡੀ ਸਕਰੀਨ (LED Screens) ਹੈ, ਜਿਸ 'ਤੇ ਉਲੰਪਿਕ-2020 ਦੇ ਵੱਖ-ਵੱਖ ਲਾਈਵ ਖੇਡਾਂ ਦਾ ਪ੍ਰਸਾਰਨ (Live Streaming of Olympic) ਕੀਤਾ ਜਾਵੇਗਾ। ਉਨ੍ਹਾਂ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਲਫੀ ਪੁਆਇੰਟ 'ਤੇ ਆਉਣ ਅਤੇ ਸਾਡੇ ਉਲੰਪਿਕ ਖਿਡਾਰੀਆਂ ਨੂੰ ਉਤਸ਼ਾਹਤ ਕਰਨ।

ਹੋਰ ਪੜ੍ਹੋ: Netflix ਨੇ 3 ਸਾਲਾਂ ਦੌਰਾਨ ਭਾਰਤ 'ਚ ਨਿਵੇਸ਼ ਕੀਤੇ 3000 ਕਰੋੜ, ਕਈ ਭਾਸ਼ਾਵਾਂ ‘ਚ ਡਬਿੰਗ ਦੀ ਸਹੂਲਤ

ਰਾਣਾ ਸੋਢੀ ਨੇ ਦੁਹਰਾਇਆ ਕਿ ਉਲੰਪਿਕ ਵਿਚ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਨੂੰ 2 ਕਰੋੜ 25 ਲੱਖ ਰੁਪਏ, ਚਾਂਦੀ ਤਮਗ਼ਾ ਜੇਤੂ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਤਮਗ਼ਾ ਹਾਸਲ ਕਰਨ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਇਨਾਮੀ ਰਾਸ਼ੀ ਦੇ ਰੂਪ ਵਿਚ ਅਤੇ ਵਧੀਆ ਸਰਕਾਰੀ ਨੌਕਰੀ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਖੇਡਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਅਤੇ ਖੇਡਾਂ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਦੀ ਅਗਵਾਈ ਹੇਠ ਡਿਜ਼ਾਈਨ ਕੀਤੀ ਮੋਬਾਈਲ ਐਪਲੀਕੇਸ਼ਨ “ਖੇਡੋ ਪੰਜਾਬ” ਦੇ ਸ਼ੁਰੂ ਹੋਣ ਨਾਲ ਸੂਬੇ ਦੇ ਖਿਡਾਰੀ ਅਤੇ ਉੱਭਰ ਰਹੇ ਖਿਡਾਰੀ ਆਨਲਾਈਨ ਰਜਿਸਟਰ ਕਰ ਸਕਣਗੇ ਅਤੇ ਅੰਤਰਰਾਸ਼ਟਰੀ/ਰਾਸ਼ਟਰੀ/ਰਾਜ ਟੀਚਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਆਪਣੀ ਦਿਲਚਸਪੀ ਮੁਤਾਬਕ ਕੋਈ ਵੀ ਖੇਡ ਚੁਣ ਸਕਣਗੇ।