ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਜਾਅਲੀ ਕਰੰਸੀ ਬਣਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਦੋ ਆਰੋਪੀਆਂ ਨੂੰ ਵੀ ਕੀਤਾ ਕਾਬੂ

Khanna police

 

ਖੰਨਾ: ਖੰਨਾ ਪੁਲਿਸ ਨੇ ਜਾਅਲੀ ਕਰੰਸੀ ਛਾਪਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 5800 ਰੁਪਏ ਦੀ ਜਾਅਲੀ ਕਰੰਸੀ, ਪ੍ਰਿੰਟਰ ਅਤੇ ਸਕੈਨਰ ਵੀ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਪਟਿਆਲਾ ਵਿੱਚ ਕੇਸ ਦਰਜ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਵਿਲੀਅਮ ਜੈਜ਼ੀ ਅਤੇ ਐਸਐਚਓ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਟੀਮ ਬੱਸ ਸਟੈਂਡ ਨੇੜੇ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਰਵੇਜ਼, ਨਿਤੇਸ਼, ਗਗਨਦੀਪ, ਸਦੀਪ ਅਤੇ ਬਲਦੇਵ ਸਿੰਘ ਜਾਅਲੀ ਕਰੰਸੀ ਛਾਪਦੇ ਹਨ। ਉਹ ਬਾਈਕ ਚੋਰੀ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੰਦੇ ਹਨ।

ਪੁਲਿਸ ਨੇ ਤੁਰੰਤ ਕੇਸ ਦਰਜ ਕਰਕੇ ਬਲਦੇਵ ਅਤੇ ਨਿਤੇਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੇ ਕਬਜ਼ੇ 'ਚੋਂ 5800 ਰੁਪਏ ਦੀ ਜਾਅਲੀ ਕਰੰਸੀ, ਪ੍ਰਿੰਟਰ ਅਤੇ ਸਕੈਨਰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।