ਅੱਜ ਦੁਨੀਆਂ ਦੀ ਸੱਭ ਤੋਂ ਵੱਡੀ ਸਿਆਸੀ ਪਾਰਟੀ ਹੈ ਭਾਜਪਾ : ਅਸ਼ਵਨੀ ਸ਼ਰਮਾ

ਏਜੰਸੀ

ਖ਼ਬਰਾਂ, ਪੰਜਾਬ

ਅੱਜ ਦੁਨੀਆਂ ਦੀ ਸੱਭ ਤੋਂ ਵੱਡੀ ਸਿਆਸੀ ਪਾਰਟੀ ਹੈ ਭਾਜਪਾ : ਅਸ਼ਵਨੀ ਸ਼ਰਮਾ

image

ਬਠਿੰਡਾ, 28 ਜੁਲਾਈ (ਸ਼ਿਵਰਾਜ ਸਿੰਘ ਰਾਜੂ) : ਭਾਰਤੀ ਜਨਤਾ ਪਾਰਟੀ ਵਲੋਂ ਲਾਏ ਗਏ ਤਿੰਨ ਰੋਜ਼ਾ ਸਿਖਲਾਈ ਕੈਂਪ ਦੇ ਦੂਜੇ ਦਿਨ ਦੇ ਕੈਂਪ ਦੇ ਪਹਿਲੇ ਸੈਸ਼ਨ ਵਿਚ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਸਮੁੱਚੇ ਮਾਨਵਵਾਦ ਬਾਰੇ ਸੰਖੇਪ ਵਿਚ ਦਸਿਆ। 
ਦੂਸਰਾ ਸੈਸ਼ਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਕਰਵਾਇਆ ਗਿਆ, ਜਿਸ ’ਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਨ ਸੰਘ ਤੋਂ ਭਾਜਪਾ ਤਕ ਦੇ ਸਫ਼ਰ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਭਾਜਪਾ ਦੁਨੀਆਂ ਦੀ ਸੱਭ ਤੋਂ ਵੱਡੀ ਸਿਆਸੀ ਪਾਰਟੀ ਹੈ ਭਾਜਪਾ ਨੇ ਸਭਿਆਚਾਰਕ ਰਾਸ਼ਟਰਵਾਦ ਦੇ ਦਿ੍ਰਸ਼ਟੀਕੋਣ ਨੂੰ ਸਾਕਾਰ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਹੈ ਕਿ ਪਾਰਟੀ ਵਿਅਕਤੀ ਤੋਂ ਉਪਰ ਹੈ ਅਤੇ ਰਾਸ਼ਟਰ ਪਾਰਟੀ ਤੋਂ ਉਪਰ ਹੈ। ਅਜਿਹੇ ਸਿਖਲਾਈ ਕੈਂਪ ਵਰਕਰਾਂ ਨੂੰ ਪਾਰਟੀ ਦੀ ਵਿਚਾਰਧਾਰਾ ਅਤੇ ਦਿ੍ਰਸ਼ਟੀ ਤੋਂ ਜਾਣੂ ਕਰਵਾਉਣ ਲਈ ਰਿਫ਼ਰੈਸ਼ਰ ਕੋਰਸ ਹੁੰਦੇ ਹਨ। ਭਾਜਪਾ ਇਕ ਅਨੁਸ਼ਾਸਨੀ ਸੰਗਠਨ ਹੈ ਅਤੇ ਇਸ ਦਾ ਹਰ ਵਰਕਰ ਅਨੁਸ਼ਾਸਨ ਵਿਚ ਰਹਿ ਕੇ ਜਥੇਬੰਦੀ ਵਲੋਂ ਦਿਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਾ ਹੈ। ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਅੱਜ ਤਕ ਪੰਜਾਬ ’ਚ ਕਦੇ ਵੀ ਅਜਿਹੇ ਹਾਲਾਤ ਨਹੀਂ ਪੈਦਾ ਹੋਏ, ਜਿਹੋ ਜਿਹੇ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੈਦਾ ਕੀਤੇ ਹਨ। ਸੂਬੇ ਵਿਚ ਹਰ ਪਾਸੇ ਅਰਾਜਕਤਾ ਦਾ ਮਾਹੌਲ ਹੈ। ਸੂਬੇ ਵਿਚ ਲੈਂਡ ਮਾਫ਼ੀਆ, ਰੇਤ ਮਾਫ਼ੀਆ, ਲੁਟੇਰਿਆਂ ਅਤੇ ਗੈਂਗਸਟਰਾਂ ਦਾ ਰਾਜ ਹੈ। ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਗਈ ਹੈ। 

ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਦੀ ਨੱਕ ਹੇਠ ਅਪਰਾਧੀ ਸ਼ਰੇਆਮ ਕਤਲ, ਲੁੱਟ-ਖੋਹ ਅਤੇ ਫਿਰੌਤੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਪੰਜਾਬ ਵਿਚ ਹਰ ਕੋਈ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਜਨਤਾ ਡਰੀ ਹੋਈ ਹੈ। ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਛਿਆ ਗਿਆ ਕਿ ਕੀ ਇਹ ਪੰਜਾਬ ਦੀ ਤਬਦੀਲੀ ਹੈ? ਜਿਥੇ ਕੋਈ ਵੀ ਸੁਰੱਖਿਅਤ ਨਹੀਂ ਹੈ!
ਤੀਜੇ ਸੈਸ਼ਨ ਵਿਚ ਭਾਜਪਾ ਦੇ ਕੌਮੀ ਸਕੱਤਰ ਅਤੇ ਭਾਜਪਾ ਦੇ ਸੂਬਾਈ ਸੂਬਾ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਨੇ ਖੇਤੀ ਖੇਤਰ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ, ਚੌਥੇ ਸੈਸ਼ਨ ਵਿਚ ਵਿਨੈ ਸ਼ਰਮਾ ਨੇ ਵਿਚਾਰ ਪਰਵਾਰ, ਪੰਜਵੇਂ ਸੈਸ਼ਨ ਵਿਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਚੋਣ ਪ੍ਰਬੰਧਾਂ ਅਤੇ ਛੇਵੇਂ ਸੈਸ਼ਨ ’ਚ ਭਾਜਪਾ ਦੇ ਮੁੱਖ ਸੂਬਾਈ ਬੁਲਾਰੇ ਅਨਿਲ ਸਰੀਨ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਵਿਸ਼ੇ ’ਤੇ ਸੰਬੋਧਨ ਕੀਤਾ।
ਫੋਟੋ-ਇਕਬਾਲ ਬਠਿੰਡਾ
2“4_S89VR1J_28_14