ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਪੰਜਾਬ ਨੇ ਕੌਮਾਂਤਰੀ ਸੰਸਥਾ ਨਾਲ ਕੀਤਾ ਸਮਝੌਤਾ

ਏਜੰਸੀ

ਖ਼ਬਰਾਂ, ਪੰਜਾਬ

ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਪੰਜਾਬ ਨੇ ਕੌਮਾਂਤਰੀ ਸੰਸਥਾ ਨਾਲ ਕੀਤਾ ਸਮਝੌਤਾ

image

ਚੰਡੀਗੜ੍ਹ, 28 ਜੁਲਾਈ (ਭੁੱਲਰ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਕਦਮ ਚੁਕਿਆ ਗਿਆ ਹੈ, ਜਿਸ ਨਾਲ ਜਲਵਾਯੂ ਤਬਦੀਲੀ ਦੀ ਗੰਭੀਰ ਮਾਮਲੇ ’ਤੇ ਤੇਜ਼ੀ ਨਾਲ ਕਾਰਵਾਈ ਹੋਵੇਗੀ। ਪੰਜਾਬ ਸਰਕਾਰ ਵਲੋਂ ਜਲਵਾਯੂ ਸਬੰਧੀ ਚਿੰਤਾਵਾਂ ਨੂੰ ਮੁਕੰਮਲ ਰੂਪ ਵਿਚ ਸੰਬੋਧਨ ਕਰਨ ਲਈ ਯੂ.ਕੇ. ਸਥਿਤ ਵਿਸ਼ਵ ਵਿਆਪੀ ਨੈੱਟਵਰਕ ਵਾਲੀ ਅੰਡਰ 2 ਕੁਲੀਸ਼ਨ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਹੋਇਆ।
ਵਾਤਾਵਰਣ ਮੰਤਰੀ ਨੇ ਇਸ ਉੱਦਮ ਦੀ ਸ਼ਲਾਘਾ ਕਰਦੇ ਹੋਏ ਆਸ ਪ੍ਰਗਟਾਈ ਕਿ ਇਹ ਸਮਝੌਤਾ ਜਲਵਾਯੂ ਤਬਦੀਲੀ ਦੇ ਖ਼ਤਰਿਆਂ ਦਾ ਮੁਕਾਬਲਾ ਕਰਨ ਲਈ ਵਿਆਪਕ ਗਤੀਵਿਧੀਆਂ ਕਰਨ, ਰਣਨੀਤਕ ਗਿਆਨ ਪ੍ਰਾਪਤ ਕਰਨ ਅਤੇ ਤਕਨੀਕੀ ਸਹਾਇਤਾ ਦੀ ਵਰਤੋਂ ਕਰਨ ਵਿਚ ਮਦਦ ਕਰੇਗਾ। ਉਨ੍ਹਾਂ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਵਾਤਾਵਰਣ ਅਤੇ ਕੁਦਰਤ ਦੇ ਅਨੁਕੂਲ ਜੀਵਨ ਢੰਗ ਅਪਣਾਉਣ ਦੀ ਵੀ ਅਪੀਲ ਕੀਤੀ। ਪੰਜਾਬ ਇਸ ਅੰਤਰਰਾਸ਼ਟਰੀ ਫ਼ੋਰਮ ਵਿਚ ਸ਼ਾਮਲ ਹੋਣ ਵਾਲਾ ਉੱਤਰ ਭਾਰਤ ਦਾ ਜੰਮੂ ਕਸ਼ਮੀਰ ਤੋਂ ਬਾਅਦ ਦੂਜਾ ਅਤੇ ਛੱਤੀਸਗੜ੍ਹ, ਜੰਮੂ ਅਤੇ ਕਸ਼ਮੀਰ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਮਹਾਰਾਸ਼ਟਰ ਸਮੇਤ ਛੇਵਾਂ ਸੂਬਾ ਹੈ।
ਅੰਡਰ 2 ਕੁਲੀਸ਼ਨ ਦੇ ਡਾਇਰੈਕਟਰ ਟਿਮ ਐਸ ਵਾਈ ਨੇ ਕਿਹਾ ਕਿ ਇਹ ਸਮਝੌਤਾ ਜਲਵਾਯੂ ਤਬਦੀਲੀ ਅਨੁਕੂਲਨ ਅਤੇ ਗਲੋਬਲ ਸਿਧਾਂਤਾ ਅਨੁਸਾਰ 2050 ਤੱਕ ਗਰੀਨ ਹਾਊਸ ਗੈਸਾਂ ਦੇ ਰਿਸਾਵ ਨੂੰ ਘਟਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰੇਗਾ।

 ਇਸ ਮੌਕੇ ਵਾਤਾਵਰਣ ਅਤੇ ਜਲਵਾਯੂ ਤਬਦੀਲੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਗੁਰਹਰਮਿੰਦਰ ਸਿੰਘ ਅਤੇ ਦੱਖਣੀ ਏਸ਼ੀਆ ਸਰਕਾਰੀ ਸੰਪਰਕ ਕਲਾਈਮੇਟ ਗਰੁੱਪ ਦੇ ਮੈਨੇਜਰ ਰਾਣਾ ਪੁਜਾਰੀ ਵੀ ਹਾਜਰ ਸਨ।