ਇਨਸਾਨੀਅਤ ਸ਼ਰਮਸਾਰ: ਝਾੜੀਆਂ 'ਚ ਸੁੱਟੀ ਨਵ-ਜਨਮੀ ਬੱਚੀ ਦੀ ਲਾਸ਼, ਕੁੱਤਿਆਂ ਨੇ ਨੋਚ-ਨੋਚ ਖਾਧੀ
ਪੁਲਿਸ ਨੇ ਮਾਮਲਾ ਕੀਤਾ ਦਰਜ
Shame on humanity
ਫਗਵਾੜਾ: ਫਗਵਾੜਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਾਸ਼ ਕਾਲੋਨੀ ਰਿਜੈਂਸੀ ਟਾਊਨ ਦੇ ਗੇਟ ਨੰਬਰ 2 ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਲਾਵਾਰਸ ਥਾਂ ’ਤੇ ਨਵ ਜਨਮੀ ਬੱਚੀ ਦੀ ਲਾਸ਼ ਸੁੱਟ ਦਿੱਤੀ ਗਈ। ਬੱਚੀ ਨੂੰ ਲਾਸ਼ ਨੂੰ ਕੁੱਤਿਆਂ ਅਤੇ ਹੋਰ ਜਾਨਵਰਾਂ ਵੱਲੋਂ ਬੁਰੀ ਤਰ੍ਹਾਂ ਨਾਲ ਨੋਚ-ਨੋਚ ਖਾ ਲਿਆ ਗਿਆ।
ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨਾਹਰ ਨੇ ਦੱਸਿਆ ਕਿ ਪੁਲਿਸ ਨੂੰ ਰਿਜੈਂਸੀ ਟਾਊਨ ’ਚ ਰਹਿੰਦੇ ਲੋਕਾਂ ਨੇ ਸੂਚਨਾ ਦਿੱਤੀ ਸੀ ਕੀ ਉਨ੍ਹਾਂ ਦੇ ਇਲਾਕੇ ’ਚ ਇਕ ਅਣਪਛਾਤੀ ਨਵ ਜਨਮੀ ਬੱਚੀ ਦੀ ਲਾਸ਼ ਜਾਨਵਰਾਂ ਅਤੇ ਕੁੱਤਿਆਂ ਵੱਲੋਂ ਨੋਚ ਖਾਧੀ ਜਾ ਰਹੀ ਹੈ।
ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਥਾਨਕ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲਸ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।