ਕੈਨੇਡਾ ਤੋਂ ਦੁਖਦਾਈ ਖ਼ਬਰ, ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

10 ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ ਮ੍ਰਿਤਕ ਨੌਜਵਾਨ

photo

 

ਜਲੰਧਰ: ਕੈਨੇਡਾ ਤੋਂ ਇਕ ਵਾਰ ਫਿਰ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਹੋਰ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ ਹੈ। ਮ੍ਰਿਤਕ  ਦੀ ਪਹਿਚਾਣ ਭੁਪਿੰਦਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਕੇਰਲਾ: ਕੂੜਾ ਚੁੱਕਣ ਵਾਲੀਆਂ ਔਰਤਾਂ ਦੀ ਰਾਤੋ-ਰਾਤ ਬਦਲੀ ਕਿਸਮਤ, ਲੱਗੀ 10 ਕਰੋੜ ਦੀ ਲਾਟਰੀ

ਮ੍ਰਿਤਕ ਆਦਮਪੁਰ ਦੇ ਨਜ਼ਦੀਕੀ ਪਿੰਡ ਨੰਗਲ ਫੀਦਾਂ ਦਾ ਰਹਿਣ ਵਾਲਾ ਸੀ। ਉਹ ਤਕਰੀਬਨ 10 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਪਰਿਵਾਰ ਨਾਲ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਦੀ ਕਾਰ ਸੜਕ ਦੇ ਕੰਢਿਓ ਬਰਾਮਦ ਹੋਈ।

ਇਹ ਵੀ ਪੜ੍ਹੋ: ਮਨੀਪੁਰ ਵੀਡਿਉ ਮਾਮਲਾ, CBI ਕਰੇਗੀ ਮਾਮਲੇ ਦੀ ਜਾਂਚ

ਜਿਥੇ ਭੁਪਿੰਦਰ ਕਾਰ ਦੇ ਅੰਦਰ ਬੇਸ਼ੁੱਧ ਨਜ਼ਰ ਆਇਆ। ਜਦੋਂ ਕਾਰ ਖੋਲ੍ਹ ਕੇ ਉਸ ਨੂੰ ਵੇਖਿਆ ਤੇ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦਸਿਆ ਕਿ ਭੁਪਿੰਦਰ ਅਪਣੇ ਪਿੱਛੇ ਪਤਨੀ ਤੇ ਧੀ ਛੱਡ ਗਿਆ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।