ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਟੈਫੋਰਡ ਨਿਊਜ਼ਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਹਨ।

Jasvir Singh Garhi meets with New Zealand Member of Parliament Philip Stoner Tafford

ਚੰਡੀਗੜ੍ਹ/ਆਕਲੈਂਡ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਸੀਨੀਅਰ ਰਾਜਨੀਤਿਕ ਆਗੂ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਟੈਫੋਰਡ ਨਿਊਜ਼ਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਹਨ।

ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਦੇ ਪੰਜਾਬੀਆਂ ਨਾਲ ਸਬੰਧਤ ਮਸਲੇ ਸ੍ਰੀ ਟੈਫੋਰਡ ਨਾਲ ਵਿਚਾਰੇ, ਇਸ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਬੀਤੇ ਦਿਨੀਂ ਨਿਊਜ਼ੀਲੈਂਡ ਵਿੱਚ ਸਿੱਖ ਅਤੇ ਕੁਝ ਹੋਰ ਧਰਮਾਂ ਦੇ ਝੰਡੇ ਸਾੜਨ ਸਬੰਧੀ ਵਾਪਰੀਆਂ ਘਟਨਾਵਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਸਬੰਧੀ ਨਿਊਜ਼ੀਲੈਂਡ ਦੀ ਸਰਕਾਰ ਨੂੰ ਕਹਿਣ ਕਿ ਲੋਕਾਂ ਨੂੰ ਦੂਸਰੇ ਧਰਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਲਈ ਨਿਊਜ਼ੀਲੈਂਡ ਦੀਆਂ ਕੰਪਨੀਆਂ ਨੂੰ ਪ੍ਰੇਰਿਤ ਕਰਨ।

ਸ. ਗੜ੍ਰੀ ਵੱਲੋਂ ਮੈਂਬਰ ਫਿਲਪ ਸਟੋਨਰ ਟੈਫੋਰਡ ਨੂੰ ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਥਾਵਾਂ ਦੀ ਯਾਤਰਾ ਕਰਨ ਦਾ ਸੱਦਾ ਦਿੱਤਾ, ਜਿਸਨੂੰ ਸ੍ਰੀ ਫਿਲ ਟੀਫੋਰਡ ਵਲੋਂ ਸਵੀਕਾਰ ਕੀਤਾ ਗਿਆ।