Punjab Vidhan Sabha : ਅਮਨ ਅਰੋੜਾ ਨੇ ਕੇਸ ਸੀਬੀਆਈ ਨੂੰ ਦੇਣ ਦਾ ਕੀਤਾ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਬਹਿਸ ਦੌਰਾਨ ਬੋਲਦਿਆਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ

Punjab Vidhan Sabha Live: Aman Arora

ਚੰਡੀਗੜ੍ਹ : ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਬਹਿਸ ਦੌਰਾਨ ਬੋਲਦਿਆਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਨੇ ਇਸ ਕੇਸ ਨੂੰ ਸੀਬੀਆਈ ਨੂੰ ਸੌਂਪਣ ਦਾ ਵਿਰੋਧ ਕਰਦਿਆਂ ਆਖਿਆ ਕਿ ਜਦੋਂ ਸਾਰਾ ਕੁੱਝ ਸਾਹਮਣੇ ਆ ਗਿਆ ਹੈ ਤਾਂ ਹੁਣ ਸੀਬੀਆਈ ਨੂੰ ਕੇਸ ਕਿਉਂ ਦਿਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਦੋਂ ਮਜੀਠੀਆ ਡਰੱਗ ਕੇਸ ਸੀਬੀਆਈ ਨੂੰ ਸੌਂਪਣ ਦੀ ਗੱਲ ਆਖੀ ਗਈ ਸੀ ਤਾਂ ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਹਿ ਕੇ ਇਸ ਦਾ ਵਿਰੋਧ ਕੀਤਾ ਸੀ ਕਿ ਸੀਬੀਆਈ ਨੂੰ ਕੇਸ ਦੇਣ ਦਾ ਮਤਲਬ ਕੇਸ ਨੂੰ ਠੰਡੇ ਬਸਤੇ ਵਿਚ ਪਾਉਣ ਹੋਵੇਗਾ। 

ਅਮਨ ਅਰੋੜਾ ਨੇ ਆਖਿਆ ਕਿ ਕਾਂਗਰਸ ਨੇ ਜੇਕਰ ਡੇਰਾ ਸਿਰਸਾ ਦੀ ਮਦਦ ਨਾ ਕੀਤੀ ਹੁੰਦੀ ਤਾਂ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਨਹੀਂ ਬਣਨੀ  ਸੀ ਅਤੇ ਇਹ ਘਟਨਾਵਾਂ ਨਾ ਵਾਪਰਦੀਆਂ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਵਿਕਾਸ ਵੱਲ ਠੀਕ ਤਰ੍ਹਾਂ ਧਿਆਨ ਦਿਤਾ ਜਾਵੇ ਜਾਵੇ ਤਾਂ ਵੋਟਾਂ ਮੰਗਣ ਲਈ ਕਿਸੇ ਡੇਰੇ ਕੋਲ ਜਾਣ ਦੀ ਲੋੜ ਨਹੀਂ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵਿਚ ਲੱਛੇਦਾਰ ਭਾਸ਼ਣ ਦੇ ਕੇ ਕੁੱਝ ਨਹੀਂ ਹੋਣ ਵਾਲਾ। 

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤਿੰਨ ਮਹੀਨਿਆਂ ਦੇ ਅੰਦਰ ਭਾਵ ਕਿ 31 ਦਸੰਬਰ ਤੋਂ ਪਹਿਲਾਂ-ਪਹਿਲਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਦੇਵੇ। ਉਨ੍ਹਾਂ ਆਖਿਆ ਕਿ ਦੋਸ਼ੀਆਂ ਨੂੰ ਅਜਿਹੀ ਸਜ਼ਾ ਦਿਤੀ ਜਾਣੀ ਚਾਹੀਦੀ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਕਾਰਵਾਈ ਕਰਨ ਦੀ ਸੋਚ ਵੀ ਨਾ ਸਕੇ। ਉਨ੍ਹਾਂ ਇਹ ਵੀ ਆਖਿਆ ਕਿ ਦੋਸ਼ੀਆਂ ਨੂੰ ਅਜਿਹੀ ਸਖ਼ਤ ਸਜ਼ਾ ਦਿਤੀ ਜਾਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਦੇ ਉਪਰ ਤੋਂ ਲੈ ਕੇ ਹੇਠਾਂ ਤਕ ਭਾਂਬੜ ਮਚ ਜਾਣ।