ਗੁਰਦੁਆਰਾ ਬਾਬਾ ਦੀਪ ਸਿੰਘ ਨੇ ਇੰਝ ਦਿੱਤਾ ਪਾਣੀ ਬਚਾਉਣ ਦਾ ਸੰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦੁਆਰਾ ਸਾਹਿਬ ਦੀ ਸਾਫ਼ ਸਫ਼ਾਈ ਦਾ ਢੰਗ ਤਰੀਕਾ ਬਦਲਿਆ

Gurdwara Baba Deep Singh gave this message of water conservation

ਅੰਮ੍ਰਿਤਸਰ(ਚਰਨਜੀਤ ਅਰੋੜਾ)- ਪਾਣੀ ਦੀ ਬੱਚਤ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ਵ ਭਰ ਵਿਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਅੰਮ੍ਰਿਤਸਰ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵੱਲੋਂ ਵੀ ਗੁਰਦੁਆਰਾ ਸਾਹਿਬ ਦੀ ਸਾਫ਼ ਸਫ਼ਾਈ ਲਈ ਵਰਤੇ ਜਾਂਦੇ ਪਾਣੀ ਨੂੰ ਘੱਟ ਕਰਕੇ ਹੁਣ ਸਮੂਹ ਸਿੱਖ ਸੰਗਤ ਨੂੰ ਪਾਣੀ ਬਚਾਉਣ ਦਾ ਸੰਦੇਸ਼ ਦਿੱਤਾ ਗਿਆ ਹੈ।

ਗੁਰਦੁਆਰਾ ਸਾਹਿਬ ਦੇ ਇਸ ਯਤਨ ਨਾਲ ਜਿੱਥੇ ਰੋਜ਼ਾਨਾ ਸਾਫ਼ ਸਫ਼ਾਈ ਲਈ 800 ਤੋਂ 900 ਲੀਟਰ ਪਾਣੀ ਵਰਤਿਆ ਜਾਂਦਾ ਸੀ। ਉਥੇ ਹੁਣ ਪੋਚਾ ਲਗਾ ਕੇ ਮਹਿਜ਼ 50 ਲੀਟਰ ਪਾਣੀ ਹੀ ਵਰਤਿਆ ਜਾਂਦਾ ਹੈ। ਗੁਰਦੁਆਰਾ ਸਾਹਿਬ ਵੱਲੋਂ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੂੰ ਲੈ ਕੇ ਸਿੱਖ ਸੰਗਤ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਾਣੀ ਬਚਾਉਣ ਦੀ ਇਸ ਮੁਹਿੰਮ ਨੂੰ ਡਟ ਕੇ ਸਮਰਥਨ ਦਿੱਤਾ ਜਾ ਰਿਹਾ ਹੈ।

ਪਾਣੀ ਬਚਾਉਣ ਲਈ ਗੁਰਦੁਆਰਾ ਬਾਬਾ ਦੀਪ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਵਾਕਈ ਕਾਬਲ-ਏ-ਤਾਰੀਫ਼ ਹੈ। ਹੋਰਨਾਂ ਗੁਰਦੁਆਰਾ ਸਾਹਿਬਾਨ ਨੂੰ ਵੀ ਅਜਿਹੀ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਵੱਡੇ ਪੱਧਰ ’ਤੇ ਹੋ ਰਹੀ ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾ ਸਕੇ ਕਿਉਂਕਿ ਗੁਰੂ ਘਰਾਂ ਤੋਂ ਸ਼ੁਰੂ ਹੋਈ ਮੁਹਿੰਮ ਨੂੰ ਯਕੀਨਨ ਤੌਰ ’ਤੇ ਸਾਰੇ ਲੋਕੀਂ ਡਟ ਕੇ ਸਮਰਥਨ ਦੇਣਗੇ ਅਤੇ ਇਸ ਨਾਲ ਕਾਫ਼ੀ ਮਾਤਰਾ ਵਿਚ ਪਾਣੀ ਬਚਾਇਆ ਜਾ ਸਕੇਗਾ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।