ਹੜ੍ਹ ਰਾਹਤ ਪ੍ਰਬੰਧਾਂ ਨੂੰ ਲੈ ਕੇ ਲੋਕਾਂ ਦੇ ਅੱਖੀਂ ਘੱਟਾ ਪਾ ਰਹੀ ਸਰਕਾਰ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫ਼ੌਜ ਦੀ ਵੱਡੀ ਗਿਣਤੀ ਦਿਖਾਉਣ ਲਈ ਕੀਤਾ ਜਾ ਰਿਹੈ ਇਹ ਕੰਮ

Floods in Punjab

ਚੰਡੀਗੜ੍ਹ (ਕਸ਼ਮੀਰ ਸਿੰਘ ਭੰਡਾਲ): ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਪ੍ਰਬੰਧਾਂ ਨੂੰ ਲੈ ਕੇ ਭਾਵੇਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੜ੍ਹ ਦੌਰਾਨ ਰਾਹਤ ਪ੍ਰਬੰਧਾਂ ਨੂੰ ਲੈ ਕੇ ਲੋਕਾਂ ਵਿਚ ਸੂਬਾ ਸਰਕਾਰ ਦੀ ਲਗਾਤਾਰ ਕਿਰਕਿਰੀ ਹੋ ਰਹੀ ਹੈ। ਹੁਣ ਸਰਕਾਰ ਵੱਲੋਂ ਲੋਕਾਂ ਦੇ ਅੱਖਾਂ ਵਿਚ ਘੱਟਾ ਪਾਉਣ ਦੀ ਵੱਡੀ ਗੱਲ ਸਾਹਮਣੇ ਆਈ ਹੈ,  ਜਿਸ ਨੂੰ ਦੇਖ ਕੇ ਤੁਹਾਡੇ ਵੀ ਹੋਸ਼ ਉਡ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਨਾਂ ਆਗੂਆਂ ਵੱਲੋਂ ਵਾਰ-ਵਾਰ ਲੋਕਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਲੋਕਾਂ ਦੀ ਮਦਦ ਲਈ ਵੱਡੀ ਗਿਣਤੀ ਵਿਚ ਫ਼ੌਜ ਲੱਗੀ ਹੋਈ ਹੈ, ਜਦਕਿ ਸੱਚਾਈ ਇਹ ਹੈ ਕਿ ਬਹੁਤ ਸਾਰੇ ਆਮ ਲੋਕਾਂ ਦੇ ਫ਼ੌਜੀ ਰੰਗ ਦੀਆਂ ਟੀ-ਸ਼ਰਟਾਂ ਪਹਿਨਾਂ ਕੇ ਉਨ੍ਹਾਂ ਨੂੰ ਦਿਹਾੜੀ ਦੇ ਕੇ ਕੰਮ ਕਰਵਾਇਆ ਜਾ ਰਿਹਾ ਹੈ। ਸਿਮਰਜੀਤ ਸਿੰਘ ਬੈਂਸ ਵੱਲੋਂ ਸਰਕਾਰ ਦੀ ਇਸ ਕਥਿਤ ਧੋਖੇਬਾਜ਼ੀ ਦਾ ਪਰਦਾਫਾਸ਼ ਕੀਤਾ ਗਿਆ ਹੈ। 

ਇਹ ਮਾਮਲਾ ਜਲੰਧਰ ਜ਼ਿਲ੍ਹੇ ਦੇ ਹਲਕਾ ਲੋਹੀਆਂ ਖ਼ਾਸ ਦੇ ਪਿੰਡ ਜਾਣੀਆ ਚਾਹਲ ਦਾ ਹੈ, ਜਿੱਥੇ ਹੜ੍ਹ ਦੇ ਪਾਣੀ ਨੇ ਸਭ ਤੋਂ ਜ਼ਿਆਦਾ ਤਬਾਹੀ ਮਚਾਈ ਹੈ। ਇੱਥੋਂ ਦੇ ਹਾਲਾਤ ਅਜੇ ਵੀ ਬਦਤਰ ਬਣੇ ਹੋਏ ਹਨ। ਬਹੁਤ ਸਾਰੇ ਲੋਕਾਂ ਵੱਲੋਂ ਵੀ ਇਹੀ ਸਵਾਲ ਉਠਾਇਆ ਜਾ ਰਿਹਾ ਹੈ ਕਿ ਆਖ਼ਰ ਇਨ੍ਹਾਂ ਆਮ ਲੋਕਾਂ ਦੇ ਫ਼ੌਜੀ ਰੰਗ ਦੀਆਂ ਟੀ ਸ਼ਰਟਾਂ ਕਿਉਂ ਪਹਿਨਾਈਆਂ ਗਈਆਂ ਹਨ। ਕੀ ਸਰਕਾਰ ਲੋਕਾਂ ਦੇ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿ ਉਸ ਵੱਲੋਂ ਕਾਫ਼ੀ ਫ਼ੌਜ ਲਗਾਈ ਹੋਈ ਹੈ। ਖ਼ੈਰ ਦੇਖਣਾ ਹੋਵੇਗਾ ਕਿ ਸਰਕਾਰ ਇਸ ਮਾਮਲੇ ਵਿਚ ਕੀ ਜਵਾਬ ਦਿੰਦੀ ਹੈ।

ਦੇਖੋ ਵੀਡੀਓ: 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।