ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਹੋਵੇਗੀ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਲਕੱਤਾ ਤੋਂ ਮੰਗਵਾਏ 100 ਕਾਰੀਗਰ, ਦਿੱਲੀ ਤੋਂ ਫੁੱਲ

Darbar Sahib Decoration

ਅੰਮ੍ਰਿਤਸਰ (ਚਰਨਜੀਤ ਅਰੋੜਾ) : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਦਿਹਾੜਾ ਮਨਾਉਣ ਲਈ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਫੁੱਲਾਂ ਦੀ ਸਜ਼ਾਵਟ ਕੀਤੇ ਜਾਣ ਦਾ ਕੰਮ ਜ਼ੋਰ ਸ਼ੋਰ ਨਾਲ ਸ਼ੁਰੂ ਹੋ ਗਿਆ ਹੈ। ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਨੂੰ ਸਜਾਉਣ ਲਈ ਦਿੱਲੀ ਤੋਂ ਵਿਸ਼ੇਸ਼ ਕਿਸਮ ਦੇ ਫੁੱਲ ਮੰਗਵਾਏ ਗਏ ਹਨ, ਜਿਨ੍ਹਾਂ ਵਿਚ ਬਹੁਤ ਸਾਰੇ ਵਿਦੇਸ਼ੀ ਫੁੱਲ ਵੀ ਸ਼ਾਮਲ ਹਨ।

ਦਰਬਾਰ ਸਾਹਿਬ ਵਿਖੇ 31 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਦਿਹਾੜਾ ਮਨਾਇਆ ਜਾਣਾ ਹੈ। ਪੂਰੇ ਗੁਰਦੁਆਰਾ ਸਾਹਿਬ ਦੀ ਵਿਸ਼ੇਸ਼ ਸਜਾਵਟ ਲਈ 100 ਦੇ ਕਰੀਬ ਕਾਰੀਗਰ ਕੋਲਕੱਤਾ ਤੋਂ ਮੰਗਵਾਏ ਗਏ ਹਨ, ਜੋ ਚਾਰ ਤੋਂ ਪੰਜ ਟਰੱਕਾਂ ਵਿਚ ਭਰ ਕੇ ਲਿਆਂਦੇ ਗਏ ਫੁੱਲਾਂ ਦੀ ਸਜਾਵਟ ਕਰਨ ਵਿਚ ਜੁਟ ਗਏ ਹਨ।

ਭਾਵੇਂ ਕਿ ਸ੍ਰੀ ਦਰਬਾਰ ਸਾਹਿਬ ਦੀ ਸੁੰਦਰਤਾ ਦਾ ਪਹਿਲਾਂ ਹੀ ਕੋਈ ਮੁਕਾਬਲਾ ਨਹੀਂ ਪਰ ਇਨ੍ਹਾਂ ਵਿਸ਼ੇਸ਼ ਕਿਸਮ ਦੇ ਫੁੱਲਾਂ ਨਾਲ ਦਰਬਾਰ ਸਾਹਿਬ ਦੀ ਸੁੰਦਰਤਾ ਨੂੰ ਹੋਰ ਵੀ ਚਾਰ ਚੰਨ ਲੱਗ ਜਾਣਗੇ। ਸਿੱਖ ਸੰਗਤਾਂ ਵਿਚ ਵੀ ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।