ਸਿੱਖਿਆ ਮੰਤਰੀ ਨੇ 11 ਨਵ ਨਿਯੁਕਤ ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰ ਸੌਂਪੇ 

ਏਜੰਸੀ

ਖ਼ਬਰਾਂ, ਪੰਜਾਬ

  154 ਪ੍ਰਿੰਸੀਪਲਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਤੇ ਮਨਪਸੰਦ ਦੇ ਸਟੇਸ਼ਨ ਦਿੱਤੇ ਜਾ ਚੁੱਕੇ ਹਨ

Education Minister hands over appointment letters to 11 newly-appointed Principals

ਚੰਡੀਗੜ੍ਹ, 28 ਅਗਸਤ - ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ 11 ਨਵ ਨਿਯੁਕਤ ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਸੰਖੇਪ ਸਮਾਰੋਹ ਦੌਰਾਨ ਪੀ.ਈ.ਐਸ. ਗਰੁੱਪ-ਏ ਦੇ ਇਹਨਾਂਨਵ ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਆਪਣੇ ਚੋਣ ਵਾਅਦੇ ਨੂੰ ਪੂਰਾ ਕਰ ਕੇ ਜਲਦੀ ਛੇ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ। ਇਸ ਵਿੱਚੋਂ ਇਕ ਲੱਖ ਨੌਕਰੀਆਂ ਸਰਕਾਰੀ ਖੇਤਰ ਵਿੱਚ ਦਿੱਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂਨੌਕਰੀਆਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਲੇ ਮਹੀਨੇ ਸਾਰੇ ਜ਼ਿਲ੍ਹਿਆਂ ਵਿੱਚ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਾ ਕੇ 90 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣਗੀਆਂ।

ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਉਨ੍ਹਾਂ ਵਿੱਚ ਮੀਨਾ ਭਾਰਤੀ, ਨਿਸ਼ਾ ਬਾਂਸਲ, ਭਾਰਤ ਭੂਸ਼ਨ, ਬਿਪਨ ਕੁਮਾਰ, ਰਣਦੀਪ ਸਿੰਘ, ਗੁਰਮੀਤ ਕੌਰ, ਦੀਪਕ ਕੁਮਾਰ, ਗੀਤਾਂਜਲੀ, ਦਿਨੇਸ਼ ਵਰਮਾ, ਆਸ਼ੂ ਸਿੰਘ ਤੇ ਦੁਰਯੋਧਨ ਗੁਰਦਿਆਲ ਸਿੰਘ 'ਵੇਟਿੰਗ ਸੂਚੀ' ਵਿੱਚੋਂ ਹਨ, ਜਦੋਂ ਕਿ 154 ਉਮੀਦਵਾਰਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਅਤੇ ਮਨਪਸੰਦ ਸਟੇਸ਼ਨ ਦਿੱਤੇ ਗਏ ਹਨ।

ਇਹਨਾਂਸਾਰੇ ਉਮੀਦਵਾਰਾਂ ਦੀ ਚੋਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਨੇ ਪੀ.ਈ.ਐਸ. ਗਰੁੱਪ-ਏ (ਸਕੂਲਜ਼ ਤੇ ਇੰਸਪੈਕਸ਼ਨ) ਕਾਡਰ ਵਿੱਚ ਸਿੱਧੀ ਭਰਤੀ ਦੁਆਰਾ ਕੀਤੀ ਗਈ। ਨਿਯੁਕਤੀ ਪੱਤਰ ਦੇਣ ਸਮੇਂ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।