ਪਰਮਿੰਦਰ ਢੀਂਡਸਾ ਦੀ ਪਤਨੀ ਕੋਰੋਨਾ ਪਾਜ਼ੀਟਿਵ, ਪਿਓ-ਪੁੱਤ ਹੋਏ ਇਕਾਂਤਵਾਸ
ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਫੇਸਬੁੱਕ ਪੇਜ 'ਤੇ ਵੀ ਸਾਂਝੀ ਕੀਤੀ ਹੈ।
Parminder Dhindsa's wife Corona positive, father and son isolated
ਸੰਗਰੂਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਕੋਰੋਨਾ ਵਾਇਰਸ ਨੇ ਸਿਆਸੀ ਲੀਡਰਾਂ ਤੋਂ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਆਪਣੀ ਚਪੇਟ 'ਚ ਲੈ ਲਿਆ ਹੈ। ਅੱਜ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਪਤਨੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਢੀਂਡਸਾ ਨੇ ਤੇ ਉਨ੍ਹਾਂ ਦੇ ਪਿਤਾ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਫੇਸਬੁੱਕ ਪੇਜ 'ਤੇ ਵੀ ਸਾਂਝੀ ਕੀਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਦਿਨ ਹੋਏ ਕੋਰੋਨਾ ਟੈਸਟ 'ਚ ਬੇਸ਼ੱਕ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਪਰ ਸਰਕਾਰ ਦੀਆਂ ਹਦਾਇਤਾਂ ਮੰਨਦੇ ਹੋਏ ਉਨ੍ਹਾਂ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ।