ਕਿਸਾਨ ਅੰਦੋਲਨ ਦੇ ਸਮਰਥਨ ’ਚ ਬੋਲੇ ਰਾਹੁਲ, ਖੇਤੀ ਵਿਰੋਧੀ ਕਾਨੂੰਨ ਵਾਪਸ ਲਏ ਜਾਣ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਅੰਦੋਲਨ ਦੇ ਸਮਰਥਨ ’ਚ ਬੋਲੇ ਰਾਹੁਲ, ਖੇਤੀ ਵਿਰੋਧੀ ਕਾਨੂੰਨ ਵਾਪਸ ਲਏ ਜਾਣ

image

ਨਵੀਂ ਦਿੱਲੀ, 27 ਅਗੱਸਤ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨਾਂ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦੇ 9 ਮਹੀਨੇ ਪੂਰੇ ਹੋਣ ਤੋਂ ਬਾਅਦ ਸ਼ੁਕਰਵਾਰ ਨੂੰ ਕਿਹਾ ਕਿ ਇਨ੍ਹਾਂ ‘ਖੇਤੀ ਵਿਰੋਧੀ’ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ। ਉਨ੍ਹਾਂ ਨੇ ‘ਫਾਰਮਜ਼ ਪ੍ਰੋਟੈਸਟ’ ਹੈਸ਼ਟੈਗ ਨਾਲ ਟਵੀਟ ਕੀਤਾ,‘‘ਖੇਤ ਨੂੰ ਰੇਤ ਨਹੀਂ ਹੋਣ ਦੇਵਾਂਗਾ, ਦੋਸਤਾਂ ਨੂੰ ਭੇਟ ਨਹੀਂ ਦੇਣ ਦੇਵਾਂਗੇ। ਖੇਤੀ ਵਿਰੋਧੀ ਕਾਨੂੰਨ ਵਾਪਸ ਲਵੋ।’’ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ,‘‘9 ਮਹੀਨਿਆਂ ਤੋਂ ਖੇਤੀ ਦੇ ਕਾਲੇ ਕਾਨੂੰਨਾਂ ਵਿਰੁਧ ਇਕ ‘ਕ੍ਰਾਂਤੀ’ ਖੇਤਾਂ ਦੀ ਕੋਖ ’ਚ ਪਲ ਰਹੀ ਹੈ, ਸੰਘਰਸ਼ ਦਾ ਜਨਮ ਹੋਵੇਗਾ, ਹੁਣ ਰਣ (ਲੜਾਈ) ‘ਭਿਆਨਕ’ ਹੋਵੇਗਾ।’’ ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ’ਚ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਨਾਲ ਲਗਦੀਆਂ ਸਰਹੱਦਾਂ ’ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਤਿੰਨੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਹੈ।     (ਏਜੰਸੀ)