ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਹਦਾਇਤਾਂ ਜਾਰੀ
ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਦੀ ਖਰੀਦ ਕਰਨ ’ਤੇ ਜ਼ੋਰ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ (School Education Department) ਨੇ ਅਕਾਦਮਿਕ ਸੈਸ਼ਨ 2021-22 ਦੌਰਾਨ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਨਿਰਦੇਸ਼ ਜਾਰੀ ਕੀਤੇ ਹਨ।
ਸਕੂਲ ਸਿੱਖਿਆ ਵਿਭਾਗ ((School Education Department) ਦੇ ਇੱਕ ਬੁਲਾਰੇ ਦੇ ਅਨੁਸਾਰ ਕਿਤਾਬਾਂ ਦੀ ਖਰੀਦ ਲਈ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਦੀਆਂ ਸਿਫਾਰਸ਼ ਕੀਤੀਆਂ ਕਿਤਾਬਾਂ ਵਿੱਚੋਂ ਹੀ ਖਰੀਦ ਕਰਨ ਤੋਂ ਇਲਾਵਾ ਪੰਜਾਬ ਦੇ ਇਤਿਹਾਸ, ਸਭਿਆਚਾਰ, ਭੂਗੋਲ, ਸਮਾਜ, ਲੋਕ ਸਾਹਿਤ, ਜਾਂ ਬੋਲੀਆਂ ਆਧਾਰਤ ਵਧੇਰੇ ਪੁਸਤਕਾਂ ਖਰੀਦਣ ਲਈ ਨਿਰਦੇਸ਼ ਦਿੱਤੇ ਗਏ ਹਨ।
ਹੋਰ ਵੀ ਪੜ੍ਹੋ: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਨੂੰ ਈਡੀ ਦਾ ਸੰਮਨ, ਪੁੱਛਗਿੱਛ ਲਈ ਪਤਨੀ ਨੂੰ ਵੀ ਬੁਲਾਇਆ
ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਸ ਪਾਸੇ ਵੱਲ ਅਕ੍ਰਸ਼ਿਤ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਦੀ ਖਰੀਦ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ।
ਸਰਕਾਰੀ ਪਬਲਿਸ਼ਰ ਦੁਆਰਾ ਪ੍ਰਕਾਸ਼ਿਤ ਪੁਸਤਕਾਂ ਖਰੀਦਣ ਸਮੇਂ ਉਨ੍ਹਾਂ ਦੀ ਨੀਤੀ ਅਨੁਸਾਰ ਡਿਸਕਾਉਟ ਲੈਣ, ਨੈਸ਼ਨਲ ਬੁੱਕ ਟ੍ਰਸਟ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ 25 ਫੀਸਦੀ ਅਤੇ ਪ੍ਰਾਈਵੇਟ ਪਬਲਿਸ਼ਰਾਂ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ ਘੱਟੋ-ਘੱਟ 40 ਫੀਸਦੀ ਡਿਸਕਾਉਟ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਕੂਲਾਂ ਨੂੰ ਨਵੀਂਆਂ ਪੁਸਤਕਾਂ ਹੀ ਖਰੀਦਣ ਲਈ ਹੀ ਆਖਿਆ ਗਿਆ ਹੈ।
ਹੋਰ ਵੀ ਪੜ੍ਹੋ: ਰਾਸ਼ਟਰਪਤੀ ਕੋਵਿੰਦ ਨੇ Ayush University ਦੀ ਰੱਖੀ ਨੀਂਹ, 300 ਕਰੋੜ ਨਾਲ ਬਣੇਗੀ ਇਮਾਰਤ