ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀ ਬਾਇਓਮੈਟ੍ਰਿਕ ਹਾਜ਼ਰੀ ਮੁੜ ਸ਼ੁਰੂ
ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਨਵੇਂ ਹੁਕਮਾਂ ਮੁਤਾਬਕ ਹੁਣ ਸਾਰੇ ਸਟਾਫ ਮੈਂਬਰਾਂ ਦੀ ਹਾਜ਼ਰੀ ਬਾਇਓਮੈਟ੍ਰਿਕ (ਬੀ.ਏ.ਐਸ.) ਹਾਜ਼ਰੀ ਪ੍ਰਣਾਲੀ ਰਾਹੀਂ ਲਈ ਜਾਵੇਗੀ। ਭਾਵੇਂ ਕਰਮਚਾਰੀ ਐਤਵਾਰ ਜਾਂ ਛੁੱਟੀ ਵਾਲੇ ਦਿਨ ਸਕੂਲ ਜਾਂਦੇ ਹਨ, ਉਨ੍ਹਾਂ ਨੂੰ ਬੀ.ਏ.ਐਸ. 'ਤੇ ਹਾਜ਼ਰੀ ਮਾਰਕ ਕਰਨੀ ਪਵੇਗੀ।
ਇਹ ਵੀ ਪੜ੍ਹੋ: ਅਮਰੂਦ ਬਾਗ਼ ਘੁਟਾਲੇ ਨੂੰ ਠੰਢੇ ਬਸਤੇ ’ਚ ਪਾਉਣ ਦੀ ਤਿਆਰੀ! ਜਾਂਚ ਵਿਚਾਲੇ ਸੜਕ ਬਣਾਉਣ ਲਈ ਲਗਾਇਆ ਟੈਂਡਰ
ਜੇਕਰ ਸਰਕਾਰੀ ਡਿਊਟੀ ਤੋਂ ਬਾਹਰ ਗਏ ਕਰਮਚਾਰੀ ਲਈ ਸਮੇਂ ਸਿਰ ਵਾਪਸ ਆਉਣਾ ਸੰਭਵ ਨਹੀਂ ਹੈ, ਤਾਂ ਉਹ ਜਿਸ ਵਿਭਾਗ ਵਿਚ ਗਿਆ ਹੈ, ਉਸ ਵਿਚ ਬੀ.ਏ.ਐਸ. 'ਤੇ ਅਪਣੀ ਹਾਜ਼ਰੀ ਦਰਜ ਕਰਾ ਸਕੇਗਾ। ਪਰ ਜੇਕਰ ਉਸ ਥਾਂ 'ਤੇ ਬੀ.ਏ.ਐਸ. ਮਸ਼ੀਨ ਨਹੀਂ ਲਗਾਈ ਗਈ ਤਾਂ ਵਿਭਾਗੀ ਮੁਖੀ ਵਲੋਂ ਪਹਿਲਾਂ ਹੀ ਜਾਰੀ ਸਿਸਟਮ ਰਾਹੀਂ ਸਟਾਫ਼ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਲੁਧਿਆਣਾ ਸਿਵਲ ਹਸਪਤਾਲ ’ਚ ਲਾਪਰਵਾਹੀ! ਮਰੀਜ਼ ਦੀ ਸਟ੍ਰੈਚਰ ਤੋਂ ਡਿੱਗਣ ਕਾਰਨ ਮੌਤ
ਦੱਸ ਦੇਈਏ ਕਿ ਵਿਭਾਗ ਵਲੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2020 ਵਿਚ ਇਹ ਸਿਸਟਮ ਸ਼ੁਰੂ ਕੀਤਾ ਗਿਆ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਇਸ ਨੂੰ ਬੰਦ ਕਰ ਦਿਤਾ ਗਿਆ। ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: 5 ਘੰਟਿਆਂ 'ਚ 2 ਵਿਦਿਆਰਥੀਆਂ ਨੇ ਕੀਤੀ ਖੁਦਕੁਸ਼ੀ; ਟੈਸਟ ਵਿਚ ਘੱਟ ਨੰਬਰਾਂ ਤੋਂ ਪਰੇਸ਼ਾਨ ਸਨ ਦੋਵੇਂ ਵਿਦਿਆਰਥੀ
ਪੰਜਾਬ ਸਰਕਾਰ ਬੀ.ਏ.ਐਸ. ਸਿਸਟਮ ਨੂੰ ਪ੍ਰਭਾਵਸ਼ਾਲੀ ਬਣਾਉਣ 'ਤੇ ਜ਼ੋਰ ਦੇ ਰਹੀ ਹੈ। ਇਸ ਦੇ ਨਾਲ ਹੀ ਸਕੂਲੀ ਸਿੱਖਿਆ ਵਿਚ ਹੋਰ ਵੀ ਕਈ ਤਰ੍ਹਾਂ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿਚ, ਸਕੂਲ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਵਿਸ਼ੇਸ਼ ਸਿਖਲਾਈ ਲਈ ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਭੇਜਿਆ ਜਾ ਰਿਹਾ ਹੈ।