ਅੰਮ੍ਰਿਤਸਰ ਦੇ ਰਈਆ 'ਚ ਪੁਲਿਸ-ਤਸਕਰਾਂ ਵਿਚਾਲੇ ਮੁਕਾਬਲਾ, ਬਦਮਾਸ਼ ਦੀ ਲੱਤ 'ਚ ਲੱਗੀ ਗੋਲੀ
ਹੈਰੋਇਨ-ਪਿਸਟਲ ਬਰਾਮਦ
File Photo
ਅੰਮ੍ਰਿਤਸਰ: ਜ਼ਿਲ੍ਹੇ ਵਿਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਇਸ ਦੌਰਾਨ ਦੋਵਾਂ ਵੱਲੋਂ ਤੇਜ਼ ਫਾਇਰਿੰਗ ਵੀ ਹੋਈ, ਜਿਸ 'ਚ ਇਕ ਤਸਕਰ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖਮੀ ਤਸਕਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਹੈ। ਫੜੇ ਗਏ ਤਸਕਰ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਜਲੰਧਰ ਦੇ ਐੱਸ.ਟੀ.ਐੱਫ. ਟੀਮ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਰਈਆ 'ਚ ਨਸ਼ਾ ਤਸਕਰ ਘੁੰਮ ਰਹੇ ਹਨ।
ਸੂਚਨਾ ਮਿਲਦੇ ਹੀ ਟੀਮ ਨੇ ਕਾਰਵਾਈ ਕਰਦੇ ਹੋਏ ਤਸਕਰਾਂ ਨੂੰ ਘੇਰ ਲਿਆ। ਇਸ ਦੌਰਾਨ ਤਸਕਰਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਦੂਜੀ ਟੀਮ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇੱਕ ਤਸਕਰ ਦੀ ਲੱਤ ਵਿਚ ਗੋਲੀ ਲੱਗੀ, ਜਿਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਇਸ ਦੌਰਾਨ ਤਸਕਰ ਕੋਲੋਂ 350 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਤਸਕਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।