ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਤੀਜਾ ਚਲਾਨ ਪੇਸ਼
2502 ਪੰਨਿਆਂ (ਦੋ ਹਜ਼ਾਰ ਪੰਜ ਸੌ ਦੋ ਪੰਨਿਆਂ) ਦਾ ਤੀਜਾ ਸਪਲੀਮੈਂਟਰੀ ਚਲਾਨ ਫ਼ਰੀਦਕੋਟ ਅਦਾਲਤ ਦੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼
ਫਰੀਦਕੋਟ - 2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿਚ ਐਲਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ 2502 ਪੰਨਿਆਂ (ਦੋ ਹਜ਼ਾਰ ਪੰਜ ਸੌ ਦੋ ਪੰਨਿਆਂ) ਦਾ ਤੀਜਾ ਸਪਲੀਮੈਂਟਰੀ ਚਲਾਨ ਫ਼ਰੀਦਕੋਟ ਅਦਾਲਤ ਦੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਅੱਜ ਪੇਸ਼ ਕੀਤਾ ਗਿਆ ਹੈ।
ਕੋ-ਆਪਟਿਡ ਮੈਂਬਰ ਡੀਐਸਪੀ ਗੁਰਦੀਪ ਸਿੰਘ ਇੰਸਪੈਕਟਰ ਇਕਬਾਲ ਸਿੰਘ ਨਾਲ ਫਰੀਦਕੋਟ ਅਦਾਲਤ ਵਿਚ ਪਹੁੰਚੇ ਤੇ 11 ਜਿਲਦਾਂ ਵਿਚ 56 ਪੰਨਿਆਂ ਦੀ ਚਾਰਜਸ਼ੀਟ ਤੇ 2446 ਪੰਨਿਆਂ ਦੇ ਸਹਾਇਕ ਦਸਤਾਵੇਜ਼ ਪੇਸ਼ ਕੀਤੇ। ਜ਼ਿਕਰਯੋਗ ਹੈ ਕਿ ਐਸਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਬਠਿੰਡਾ ਗੁਲਨੀਤ ਖੁਰਾਣਾ ਦੀ ਅਗਵਾਈ ਵਾਲੀ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24.2.2023 ਨੂੰ ਸੱਤ ਹਜ਼ਾਰ ਪੰਨਿਆਂ ਦਾ (7000) ਪਹਿਲਾ ਚਲਾਨ ਪੇਸ਼ ਕੀਤਾ ਤੇ ਉਸ ਤੋਂ ਬਾਅਦ ਦੋ ਹਜ਼ਾਰ ਚਾਰ ਸੌ (2400) ਪੰਨਿਆਂ ਦਾ ਦੂਜਾ ਚਲਾਨ ਪੇਸ਼ ਕੀਤਾ। 25 ਅਪ੍ਰੈਲ 2023 ਨੂੰ ਫਰੀਦਕੋਟ ਅਦਾਲਤ ਵਿਚ 129 ਅਤੇ 192 ਨੰ. ਥਾਣਾ ਸਿਟੀ ਕੋਟਕਪੂਰਾ ਵਿਚ ਧਾਰਾ 307,153,109,34,201,218 332,120BIPC ਅਤੇ 25/27 54,59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।