Punjab News: ਜਗਰਾਉਂ 'ਚ ਕਰਿਆਨੇ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਏਜੰਸੀ

ਖ਼ਬਰਾਂ, ਪੰਜਾਬ

Punjab News: ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

A terrible fire broke out in a grocery shop in Jagraon, goods worth lakhs of rupees were burnt to ashes

 

Punjab News: ਜਗਰਾਉਂ 'ਚ ਲੁਧਿਆਣਾ ਹਾਈਵੇ ਕੱਚਾ ਮਲਕ ਰੋਡ ਨੇੜੇ ਇਕ ਕਰਿਆਨੇ ਦੀ ਦੁਕਾਨ 'ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਪਤਾ ਲੱਗਣ 'ਤੇ ਦੁਕਾਨ ਮਾਲਕ ਮੌਕੇ 'ਤੇ ਪਹੁੰਚੇ, ਜਿਸ ਤੋਂ ਬਾਅਦ ਬਾਲਟੀਆਂ ਨਾਲ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਅੱਗ ਫੈਲਦੀ ਰਹੀ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਸਭ ਕੁਝ ਸੁਆਹ ਦੇ ਢੇਰ 'ਚ ਤਬਦੀਲ ਹੋ ਚੁੱਕਾ ਸੀ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 7 ਵਜੇ ਇਕ ਰਾਹਗੀਰ ਨੇ ਲੁਧਿਆਣਾ ਹਾਈਵੇਅ 'ਤੇ ਕੱਚਾ ਮਲਕ ਰੋਡ 'ਤੇ ਸਤਪਾਲ ਕਰਿਆਨਾ ਸਟੋਰ ਤੋਂ ਧੂੰਆਂ ਨਿਕਲਦਾ ਦੇਖਿਆ। ਜਿਸ ਤੋਂ ਬਾਅਦ ਉਸ ਨੇ ਦੁਕਾਨ ਮਾਲਕ ਨੂੰ ਇਸ ਦੀ ਸੂਚਨਾ ਦਿੱਤੀ।

ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਦੁਕਾਨ ਮਾਲਕ ਸਤਪਾਲ ਮੌਕੇ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਇਲਾਕੇ ਦੇ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਹੀ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਦੁਕਾਨਦਾਰਾਂ ਵਿਚ ਭਗਦੜ ਮੱਚ ਗਈ। ਇਸ ਨੂੰ ਬੁਝਾਇਆ ਤਾਂ ਗਿਆ ਪਰ ਉਦੋਂ ਤੱਕ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।