Punjab News : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀ ਵਧਾਈ
ਪੰਜਾਬ ਦੇ 2ਅਧਿਆਪਕਾਂ ਪੰਕਜ ਗੋਇਲ ਤੇ ਰਜਿੰਦਰ ਸਿੰਘ ਨੂੰ ਮਿਲੇਗਾ ਰਾਸ਼ਟਰੀ ਪੁਰਸਕਾਰ
Harjot Singh Bains
Punjab News : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।
ਦੱਸ ਦੇਈਏ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ।
ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ ਰਜਿੰਦਰ ਸਿੰਘ ਦੀ ਚੋਣ ਹੋਈ ਹੈ।