Punjab News : 29 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਏਜੰਸੀ

ਖ਼ਬਰਾਂ, ਪੰਜਾਬ

ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ

Punjab Cabinet meeting

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ 29 ਅਗਸਤ ਦਿਨ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ।

ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ, ਸਗੋਂ ਕਿਹਾ ਗਿਆ ਹੈ ਕਿ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 14 ਅਗਸਤ ਨੂੰ ਸੀਐਮ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ।