ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਜਸ਼ਨਦੀਪ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ
 Kultar Sandhawan 
 		 		Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਜਸ਼ਨਦੀਪ ਸਿੰਘ ਚੌਹਾਨ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਭਾਗ ਸਿੰਘ ਵਾਲਾ ਦੇ ਵਸਨੀਕ ਸਨ ਅਤੇ ਉਹ ਜ਼ੀ ਪੰਜਾਬ ਹਰਿਆਣਾ ਹਿਮਾਚਲ ਨਿਊਜ ਚੈਨਲ ਨਾਲ ਜੁੜੇ ਹੋਏ ਸਨ। 
ਜ਼ਿਕਰਯੋਗ ਹੈ ਕਿ ਜਸ਼ਨਦੀਪ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਜਸ਼ਨਦੀਪ ਸਿੰਘ ਚੌਹਾਨ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਕੀਤੀਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।