Bikram Majithia ਦੀ 6 ਸਤੰਬਰ ਤੱਕ ਵਧਾਈ ਨਿਆਂਇਕ ਹਿਰਾਸਤ
ਬੈਰਕ ਬਦਲਣ ਦੀ ਮੰਗ ਨੂੰ ਲੈ ਕੇ 30 ਅਗਸਤ ਨੂੰ ਹੋਵੇਗੀ ਸੁਣਵਾਈ
Bikram Majithia's judicial custody extended till September 6
ਮੋਹਾਲੀ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਈ। ਮੋਹਾਲੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ 6 ਸਤੰਬਰ ਤੱਕ ਵਧਾ ਦਿੱਤੀ ਹੈ।
ਦੋਵੇ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਅਰਜ਼ੀ ’ਤੇ ਸੁਣਵਾਈ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਬਚਾਅ ਧਿਰ ਵਲੋਂ ਮਜੀਠੀਆ ਵਿਰੁੱਧ ਦਾਇਰ ਕੀਤੀ ਚਾਰਜ ਸ਼ੀਟ ਦੀ ਕਾਪੀ ਸਪਲਾਈ ਦੀ ਅਰਜ਼ੀ ਨੂੰ 2 ਸਤੰਬਰ ਲਈ ਤੈਅ ਕੀਤਾ ਹੈ।