Punjab BJP ਨੇ ਲੋਕ ਭਲਾਈ ਲਈ ਲਗਾਏ ਜਾਣ ਵਾਲੇ ਕੈਂਪ ਕੀਤੇ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਖੜ ਬੋਲੇ : ਸਥਿਤੀ ਸੁਧਰਨ ਤੋਂ ਬਾਅਦ ਮੁੜ ਲਗਾਏ ਜਾਣਗੇ ਲੋਕ ਭਲਾਈ ਕੈਂਪ

Punjab BJP suspends camps to be organized for public welfare

Punjab BJP news : ਪੰਜਾਬ ਵਿੱਚ ਭਾਰੀ ਮੀਂਹ ਕਾਰਨ ਬਣੀ ਹੜ੍ਹਾਂ ਦੀ ਭਿਆਨਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ‘ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਜਨ-ਕਲਿਆਣ ਕੈਂਪ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ।

ਜਾਖੜ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦੀ ਸਥਿਤੀ ਸੁਧਰ ਜਾਵੇਗੀ ਭਾਜਪਾ ਮੁੜ ਸੂਬੇ ਭਰ ਵਿੱਚ ਕੈਂਪ ਲਗਾ ਕੇ ਨਰਿੰਦਰ ਮੋਦੀ ਸਰਕਾਰ ਵੱਲੋਂ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਔਰਤਾਂ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਜਨ ਕਲਿਆਣ ਯੋਜਨਾਵਾਂ ਨੂੰ ਸੀ.ਐਸ.ਸੀ. ਰਾਹੀਂ ਕਾਨੂੰਨੀ ਢੰਗ ਨਾਲ ਹਰ ਵਰਗ ਤੱਕ ਪਹੁੰਚਾਉਣ ਦਾ ਕੰਮ ਦੁਬਾਰਾ ਤੋਂ ਸ਼ੁਰੂ ਕਰੇਗੀ।

ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਦੌਰੇ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝ ਰਹੇ ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ। ਇਸੇ ਕਾਰਨ ਲੋਕ ਭਲਾਈ ਦੇ ਇਹ ਕੈਂਪ ਕੁਝ ਸਮੇਂ ਲਈ ਮੁਅੱਤਲ ਕੀਤੇ ਗਏ ਹਨ।