ਪੰਜਾਬ ਭਰ 'ਚ ਮਨਰੇਗਾ ਮਜਦੂਰਾਂ ਅਤੇ ਮੁਲਾਜ਼ਮਾਂ ਨੇ ਸਾੜਿਆ ਕੈਪਟਨ ਦਾ ਪੁਤਲਾ
ਮਨਰੇਗਾ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ ਜਦੋਂ ਕਿ ਉਹ ਪਿੰਡਾਂ ਦੇ ਵਿੱਚ ਵਿਕਾਸ ਕਰਵਾਉਂਦੇ ਹਨ।
ਫਿਰੋਜ਼ਪੁਰ: ਅੱਜ ਮਨਰੇਗਾ ਵਰਕਰਾਂ ਅਤੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੁਰੇ ਪੰਜਾਬ ਭਰ ਦੇ ਡੀਸੀ ਦਫਤਰਾਂ ਸਾਹਮਣੇ ਜ਼ੋਰਦਾਰ ਮੁਜ਼ਾਹਰੇ ਕੀਤੇ ਅਤੇ ਜੰਮ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੂਕਿਆ ਗਿਆ। ਮਨਰੇਗਾ ਮੁਲਾਜ਼ਮ ਅਤੇ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਿਆ ਕੀਤਾ ਜਾਵੇ ਅਤੇ ਉਨ੍ਹਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ।
ਮਨਰੇਗਾ ਦੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿੰਡਾਂ ਦੇ ਵਿੱਚ ਵਿਕਾਸ ਦਾ ਕੰਮ ਕਰਵਾਉਂਦੇ ਨੇ ਅਤੇ ਕੇਂਦਰ ਸਰਕਾਰ ਵੱਲੋਂ ਮਿਲੀ ਗ੍ਰਾਂਟ ਨੂੰ ਲੋਕਾਂ ਚ ਤਕਸੀਮ ਕਰਦੇ ਨੇ ਅਤੇ ਵਿਕਾਸ ਕਰਵਾਉਂਦੇ ਨੇ ਪਰ ਸੂਬਾ ਸਰਕਾਰ ਤੂੰ ਜਦੋਂ ਮਨਰੇਗਾ ਦੇ ਮਜ਼ਦੂਰਾਂ ਦੇ ਹੱਕ ਮੰਗਿਆ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਕੱਢਣ ਦੀ ਧਮਕੀਆਂ ਦੇ ਰਹੀ ਹੈ ਜੋ ਮਨਰੇਗਾ ਮੁਲਾਜ਼ਮ ਕਿਸੇ ਵੀ ਸੂਰਤ ਚ ਬਰਦਾਸ਼ਤ ਨਹੀਂ ਕਰਨਗੇ।
ਮਨਰੇਗਾ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ ਜਦੋਂ ਕਿ ਉਹ ਪਿੰਡਾਂ ਦੇ ਵਿੱਚ ਵਿਕਾਸ ਕਰਵਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਵਿਕਾਸ ਕਰਵਾ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਇਸ ਤੇ ਖੁਦ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਮਨਰੇਗਾ ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਉਹ ਸੰਘਰਸ਼ ਜਾਰੀ ਰੱਖਣਗੇ ਅਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।
ਸੋ ਮਨਰੇਗਾ ਵਰਕਰਾਂ ਨੇ ਜਿੱਥੇ ਸਰਕਾਰ ਦਾ ਵਿਰੋਧ ਕੀਤਾ ਉਥੇ ਹੀ ਜ਼ਿਮਨੀ ਚੋਣ ਚ ਪੰਜਾਬ ਸਰਕਾਰ ਵੱਲੋਂ ਖੜ੍ਹੇ ਕੀਤੇ ਜਾ ਰਹੇ ਉਮੀਦਵਾਰ ਦਾ ਹਰ ਥਾਂ ਤੇ ਘਿਰਾਓ ਕਰਨ ਦੀ ਵੀ ਚਿਤਾਵਨੀ ਦਿੱਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।