ਦੇਸ਼ 'ਚ ਕੋਰੋਨਾ ਦੇ ਮਾਮਲੇ 60 ਲੱਖ ਦੇ ਨੇੜੇ ਪੁੱਜੇ, ਮੌਤਾਂ ਦਾ ਅੰਕੜਾ 94 ਹਜ਼ਾਰ ਤੋਂ ਪਾਰ

ਏਜੰਸੀ

ਖ਼ਬਰਾਂ, ਪੰਜਾਬ

ਦੇਸ਼ 'ਚ ਕੋਰੋਨਾ ਦੇ ਮਾਮਲੇ 60 ਲੱਖ ਦੇ ਨੇੜੇ ਪੁੱਜੇ, ਮੌਤਾਂ ਦਾ ਅੰਕੜਾ 94 ਹਜ਼ਾਰ ਤੋਂ ਪਾਰ

image

ਨਵੀਂ ਦਿੱਲੀ, 27 ਸਤੰਬਰ : ਭਾਰਤ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 88,600 ਨਵੇਂ ਮਾਮਲੇ ਸਾਹਮਣੇ ਆਏ ਜਿਸਦੇ ਬਾਅਦ ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 60 ਲੱਖ ਦੇ ਨੇੜੇ ਪੁੱਜ ਕਈ ਹੈ। ਉਥੇ ਹੀ ਦੇਸ਼ 'ਚ ਹੁਣ ਤਕ 49 ਲੱਖ ਤੋਂ ਵੱਧ ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਜਿਸ ਨਾਲ ਠੀਕ ਹੋਣ ਦੀ ਰਾਸ਼ਟਰੀ ਦਰ 82.46 ਫ਼ੀ ਸਦੀ ਹੋ ਗਈ ਹੈ।
ਸਿਹਤ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 59,92,532 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 88,600 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸ ਦਰਮਿਆਨ ਰਾਹਤ ਦੀ ਖ਼ਬਰ ਇਹ ਵੀ ਹੈ ਕਿ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। 24 ਘੰਟਿਆਂ ਵਿਚ 92,043 ਮਰੀਜ਼ ਠੀਕ ਹੋਏ ਹਨ। ਹੁਣ ਤੱਕ ਕੁੱਲ 49,41,627 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਇਸ ਦੌਰਾਨ 1,124 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ। ਹੁਣ ਤਕ 94,503 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤਰ੍ਹਾਂ 9,56,402 ਸਰਗਰਮ ਕੇਸ ਹਨ।ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ 26 ਸਤੰਬਰ ਨੂੰ 9,87,861 ਕੋਰੋਨਾ ਨਮੂਨੇ ਟੈਸਟ ਕੀਤੇ ਗਏ। ਹੁਣ ਤਕ ਕੁੱਲ 7,12,57,836 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਕੋਰੋਨਾ ਦੇ  ਸਭ ਤੋਂ ਵਧੇਰੇ ਮਾਮਲੇ ਮਹਾਰਾਸ਼ਟਰ 'ਚ ਹਨ। ਉੱਥੇ ਮਾਮਲੇ 13 ਲੱਖ ਪਾਰ ਹਨ। 2.69 ਲੱਖ ਸਰਗਰਮ ਮਾਮਲੇ ਹਨ। ਦੇਸ਼ ਦੇ ਲੱਗਭਗ ਸਾਰੇ ਸੂਬਿਆਂ ਤੋਂ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ। ਕਈ ਪ੍ਰਦੇਸ਼ ਅਜਿਹੇ ਵੀ ਹਨ, ਜੋ ਇਸ ਮਹਾਮਾਰੀ ਤੋਂ ਮੁਕਤ ਹੋ ਚੁੱਕੇ ਹਨ ਪਰ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਉਨ੍ਹਾਂ ਸੂਬਿਆਂ 'ਚ ਇਕ ਵਾਰ ਫਿਰ ਕੋਰੋਨਾ ਦੇ ਕੇਸ ਵੱਧਦੇ ਹੋਏ ਦੇਖੇ ਜਾ ਰਹੇ ਹਨ।           (ਪੀਟੀਆਈ)