ਪੰਜਾਬ 'ਚ ਹਰੀਸ਼ ਰਾਵਤ ਦੀ ਐਂਟਰੀ, ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ 

ਏਜੰਸੀ

ਖ਼ਬਰਾਂ, ਪੰਜਾਬ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ’ਤੇ ਖਟਕੜ ਕਲਾਂ 'ਚ ਹੋਣ ਵਾਲੇ ਸਮਾਰੋਹ ’ਚ ਲਿਆ ਹਿੱਸਾ

Harish Rawat

ਚੰਡੀਗੜ੍ਹ - ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੋਂ ਬਾਅਦ ਹਰੀਸ਼ ਰਾਵਤ ਦੀ ਪੰਜਾਬ ਵਿਚ ਐਂਟਰੀ ਹੋ ਚੁੱਕੀ ਹੈ। ਹਰੀਸ਼ ਰਾਵਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ ਵਿਖੇ ਪੰਜਾਬ ਦੇ ਮਹਾਨ ਸਪੁੱਤਰ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਪੰਜਾਬ ਅਤੇ ਹਰੀਸ਼ ਰਾਵਤ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਮੰਤਰੀ, ਕੈਬਨਿਟ ਮੰਤਰੀ ਸ਼ੁੰਦਰ ਸ਼ਾਮ ਅਰੋੜਾ, ਸੁਨੀਲ ਜਾਖੜ ਅਤੇ ਕਈ ਹੋਰ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਹੀਦ ਭਗਤ ਸਿੰਘ ਜੀ ਦੀ ਸਮਾਰਕ ਉੱਤੇ ਸ਼ਰਧਾਂਜਲੀ ਭੇਂਟ ਕੀਤੀ।