ਖੇਤੀ ਕਾਨੂੰਨਾਂ ਨੂੰ ਭਾਰਤੀ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀ ਮੌਤ ਗਰਦਾਨਿਆ
ਖੇਤੀ ਕਾਨੂੰਨਾਂ ਨੂੰ ਭਾਰਤੀ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀ ਮੌਤ ਗਰਦਾਨਿਆ
ਕਾਲਾਂਵਾਲੀ, 27 ਸਤੰਬਰ (ਸੁਰਿੰਦਰ ਪਾਲ ਸਿੰਘ): ਸਿਰਸਾ ਦੇ ਖੱਬੇ ਪੱਖੀ ਆਗੂ ਕਾ: ਸਵਰਨ ਸਿੰਘ ਵਿਰਕ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਪ੍ਰਾਧਨ ਰਾਜ ਕੁਮਾਰ ਸ਼ੇਖਪੁਰੀਆ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦਵਾਰਾ ਸੰਸਦ ਵਿੱਚ ਪਾਸ ਕੀਤੇ 3 ਆਰਡੀਨੈਸਾਂ ਖਿਲਾਫ ਪੂਰੇ ਦੇਸ਼ ਦੇ ਕਿਸਾਨ ਮਜ਼ਦੂਰ ਅਤੇ ਵਪਾਰੀ ਹੁਣ ਸੜਕਾਂ ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਵਰਕਰ ਕਿਸਾਨ ਯੂਨੀਅਨਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨੇਤਾ ਝੂਠ ਬੋਲਣ ਦੇ ਮਾਹਿਰ ਮੰਨੇ ਜਾਂਦੇ ਹਨ। ਇਨ੍ਹਾ ਅਗੂਆਂ ਨੇ ਕਿਹਾ ਕਿ ਉਹ ਦੇਸ਼ ਦੇ ਕਿਸਾਨ ਆਗੂਆਂ ਦੀ ਅਗਵਾਈ ਵਿਚ ਕੇਂਦਰ ਸਰਕਾਰ ਤੋਂ ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਹਰ ਲੜਾਈ ਲੜਨਗੇ।
ਕਾ. ਵਿਰਕ ਕਹਿਣਾ ਹੈ ਕਿ ਕਿ ਕੇਂਦਰ ਸਰਕਾਰ ਦਵਾਰਾ ਦੇਸ਼ ਦੀ ਖੇਤੀ ਅਤੇ ਆਰਥਿਕਤਾ ਨੂੰ ਤਬਾਹ ਕਰਨ ਵਾਲੇ ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਹੋਣ ਨਾਲ ਦੇਸ਼ ਦੀ ਖੇਤੀ ਤਬਾਹ ਹੋ ਜਾਵੇਗੀ ਅਤੇ ਦੇਸ਼ ਦਾ ਕਿਸਾਨ ਅਤੇ ਵਪਾਰੀ ਅਤੇ ਮਜ਼ਦੂਰ ਬਰਬਾਦ ਹੋ ਜਾਣਗੇ। ਇਸ ਲਈ ਇਹ ਆਰਡੀਨੈਸ ਹਰ ਪੱਖ ਤੋ ਕਿਸਾਨ ਅਤੇ ਮਜ਼ਦੂਰ ਵਿਰੋਧੀ ਹਨ। ਇਸੇ ਤਰਾਂ ਸਾਡੇ ਪੱਤਰਕਾਰ ਨਾਲ ਵਾਰਤਾ ਦੌਰਾਨ ਕਿਸਾਨ ਨੇਤਾ ਗੁਰਦਾਸ ਸਿੰਘ ਲੱਕੜਵਾਲੀ ਨੇ ਕਿਹਾ ਕਿ ਉਹ ਸਾਝੇਂ ਮੰਚ ਦੀਆਂ13 ਜਥੇਬੰਦੀਆਂ ਅਨੂੰਸਾਰ ਹੀ ਸਾਰੇ ਫੈਸਲੇ ਲੈਦੇ ਹਨ। ਉਨ੍ਹਾ ਕਿਹਾ ਕਿ ਹਰਿਆਣਾ ਵਿੱਚ ਜਜਪਾ-ਭਾਜਪਾ ਨੂੰ ਛੱਡ ਸਾਰੀਆਂ ਪਾਰਟੀਆਂ ਦੇ ਵੱਡੇ ਆਗੂ ਖੇਤੀ ਬਿਲ੍ਹਾਂ ਦੇ ਵਿਰੋਧ ਵਿੱਚ ਪਿੰਡਾਂ ਸ਼ਹਿਰਾਂ ਦੇ ਦੌਰੇ ਕਰ ਰਹੇ ਹਨ। ਇਨ੍ਹਾਂ ਆਗੂਆਂ ਦਾ ਕਹਿਣਾ ਏ ਕਿ ਹੁਣ ਹਰਿਆਣਾ ਪ੍ਰਦੇਸ਼ ਦੇ ਕਿਸਾਨ ਮਜ਼ਦੂਰ ਅਤੇ ਵਪਾਰੀ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਆਪਣੇ ਆਪ ਅੰਦੋਲਨਾਂ ਵਿੱਚ ਸ਼ਾਮਲ ਹੋ ਰਹੇ ਹਨ।