ਕਿਸਾਨਾਂ ਅਤੇ ਹੋਰਨਾਂ ਦੀ ਪੁਕਾਰ ਨੂੰ ਅੱਖੋਂ ਪਰੋਖੇ ਕਰ ਕੇ ਰਾਸ਼ਟਰਪਤੀ ਕੋਵਿੰਦ ਨੇ ਤਿੰਨੇ ਖੇਤੀ ਬਿਲਾ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਅਤੇ ਹੋਰਨਾਂ ਦੀ ਪੁਕਾਰ ਨੂੰ ਅੱਖੋਂ ਪਰੋਖੇ ਕਰ ਕੇ ਰਾਸ਼ਟਰਪਤੀ ਕੋਵਿੰਦ ਨੇ ਤਿੰਨੇ ਖੇਤੀ ਬਿਲਾਂ ਨੂੰ ਦਿਤੀ ਮਨਜ਼ੂਰੀ

image

ਬਿਲਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਕਰ ਰਹੇ ਹਨ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 27 ਸਤੰਬਰ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਨੂੰ ਤਿੰਨ ਖੇਤੀਬਾੜੀ ਬਿਲਾਂ ਨੂੰ ਪ੍ਰਵਾਨਗੀ ਦਿਤੀ, ਜਿਸ ਨਾਲ ਰਾਜਨੀਤਕ ਵਿਵਾਦ ਖੜਾ ਹੋ ਗਿਆ ਹੈ ਅਤੇ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ, ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਗਜ਼ਟ ਨੋਟੀਫ਼ਿਕੇਸ਼ਨ ਮੁਤਾਬਕ ਰਾਸ਼ਟਰਪਤੀ ਨੇ ਤਿੰਨ ਬਿਲਾਂ ਨੂੰ ਮਨਜ਼ੂਰੀ ਦਿਤੀ। ਇਹ ਬਿਲ ਹਨ- 1) ਕਿਸਾਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿਲ, 2020, 2) ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਆਸ਼ਵਾਸਨ ਇਕਰਾਰਨਾਮਾ ਅਤੇ ਖੇਤੀਬਾੜੀ ਸੇਵਾਵਾਂ ਬਿਲ, 2020 ਅਤੇ 3) ਜ਼ਰੂਰੀ ਵਸਤੂਆਂ (ਸੋਧ) ਬਿਲ, 2020। ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿਲ, 2020 ਦਾ ਉਦੇਸ਼ ਵੱਖ ਵੱਖ ਰਾਜਾਂ ਦੀਆਂ ਵਿਧਾਨ ਸਭਾਵਾਂ ਦੁਆਰਾ ਗਠਤ ਖੇਤੀਬਾੜੀ ਉਤਪਾਦਨ ਮਾਰਕੀਟਿੰਗ ਕਮੇਟੀਆਂ (ਏਪੀਐਮਸੀ) ਦੁਆਰਾ ਨਿਯੰਤਰਤ ਕੀਤੀਆਂ ਮੰਡੀਆਂ ਦੇ ਬਾਹਰ ਖੇਤੀ ਉਤਪਾਦਾਂ ਦੀ ਵਿਕਰੀ ਦੀ ਆਗਿਆ ਦੇਣਾ ਹੈ।
ਕਿਸਾਨਾਂ (ਸਸ਼ਕਤੀਕਰਨ ਅਤੇ ਸੁਰੱਖਿਆ) ਦਾ ਮੁੱਲ ਆਸ਼ਵਾਸਨ ਇਕਰਾਰਨਾਮਾ ਅਤੇ ਖੇਤੀ ਸੇਵਾਵਾਂ ਬਿਲ ਦਾ ਉਦੇਸ਼ ਇਕਰਾਰਨਾਮਾ ਖੇਤੀ ਦੀ ਇਜਾਜ਼ਤ ਦੇਣਾ ਹੈ।  ਜ਼ਰੂਰੀ ਵਸਤੂਆਂ (ਸੋਧ) ਬਿਲ ਖੁਰਾਕੀ ਵਸਤਾਂ ਜਿਵੇਂ ਕਿ ਅਨਾਜ, ਦਾਲਾਂ, ਆਲੂ, ਪਿਆਜ਼ ਅਤੇ ਖਾਣ ਯੋਗ ਤੇਲ ਬੀਜਾਂ ਦੇ ਉਤਪਾਦਨ, ਸਪਲਾਈ, ਵੰਡ ਨੂੰ ਨਿਯਮਤ ਕਰਨਾ ਹੈ। ਸੰਸਦ ਵਿਚ ਇਨ੍ਹਾਂ ਬਿਲਾਂ ਨੂੰ ਪਾਸ ਕਰਨ ਦੇ ਤਰੀਕੇ ਨੂੰ ਲੈ ਕੇ ਵਿਰੋਧੀ ਧਿਰ ਦੀ ਅਲੋਚਨਾ

ਵਿਚਕਾਰ ਉਨ੍ਹਾਂ ਨੂੰ ਰਾਸ਼ਟਰਪਤੀ ਨੇ ਮਨਜ਼ੂਰੀ ਦੇ ਦਿਤੀ ਹੈ। ਇਨ੍ਹਾਂ ਬਿਲਾਂ ਦਾ ਐਨਡੀਏ ਦੇ ਸੱਭ ਤੋਂ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਵਿਰੋਧ ਕੀਤਾ ਹੈ ਅਤੇ ਅਪਣੇ ਆਪ ਨੂੰ ਐਨਡੀਏ ਤੋਂ ਵੱਖ ਕਰ ਲਿਆ ਹੈ। (ਪੀਟੀਆਈ)