ਸੁਖਬੀਰ ਦੇ ਆਉਣ ਤੋਂ ਪਹਿਲਾਂ ਸਿੱਖ ਸੰਗਤਾਂ ਨੇ ਕੀਤਾ ਰੋਸ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਪੰਜਾਬ

ਸੁਖਬੀਰ ਦੇ ਆਉਣ ਤੋਂ ਪਹਿਲਾਂ ਸਿੱਖ ਸੰਗਤਾਂ ਨੇ ਕੀਤਾ ਰੋਸ ਪ੍ਰਦਰਸ਼ਨ

image

ਫਗਵਾੜਾ, 27 ਸਤੰਬਰ (ਪਪ): ਫਗਵਾੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਉਣ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਵਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਵਲੋਂ ਧਰਨਾਕਾਰੀਆਂ ਨਾਲ ਲਗਾਤਾਰ ਗੱਲਬਾਤ ਕੀਤੀ ਗਈ। ਪੁਲਿਸ ਵਲੋਂ ਧਰਨਾਕਾਰੀਆਂ ਦੇ ਅੱਗੇ ਬੈਰੀਕੇਡ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਹਲਕੀ ਧੱਕਾ-ਮੁੱਕੀ ਵੀ ਹੋਈ ਪਰ ਸਿੱਖ ਸੰਗਤਾਂ ਅਪਣੇ ਰੋਸ ਧਰਨੇ 'ਤੇ ਡਟੀਆਂ ਰਹੀਆਂ। ਪੁਲਿਸ ਪ੍ਰਸ਼ਾਸਨ ਵਲੋਂ ਐਸ. ਪੀ. ਮਨਵਿੰਦਰ ਸਿੰਘ ਦੀ ਅਗਵਾਈ 'ਚ ਲਗਾਤਾਰ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਗਏ ਪਰ ਧਰਨਾਕਾਰੀ ਅੜੇ ਰਹੇ। ਧਰਨਾਕਾਰੀਆਂ ਦੀ ਮੰਗ ਸੀ ਕਿ 328 ਲਾਪਤਾ ਪਾਵਨ ਸਰੂਪਾਂ ਦੇ ਮੁੱਖ ਦੋਸ਼ੀਆਂ 'ਤੇ ਪਰਚਾ ਕਰ ਕੇ ਕਾਨੂੰਨੀ ਕਾਰਵਾਈ ਕਰਵਾਈ ਜਾਵੇ।