ਮੋਹਾਲੀ ਥਾਣੇ 'ਚ ਪੇਸ਼ ਹੋਏ ਸਾਬਕਾ DGP ਸੁਮੇਧ ਸੈਣੀ, ਮੁਲਤਾਨੀ ਕੇਸ 'ਚ ਹੋਈ ਪੁੱਛਗਿੱਛ

ਏਜੰਸੀ

ਖ਼ਬਰਾਂ, ਪੰਜਾਬ

SIT ਅੱਗੇ ਪੇਸ਼ ਹੋਣ ਲਈ ਮੋਹਾਲੀ ਦੇ ਮਟੌਰ ਥਾਣੇ 'ਚ ਪਹੁੰਚੇ ਸੁਮੇਧ ਸੈਣੀ

Sumedh Singh Saini

ਮੁਹਾਲੀ - ਬਹੁ ਚਰਚਿਤ ਮੁਲਤਾਨੀ ਕੇਸ 'ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਆਖਰਕਾਰ ਮੋਹਾਲੀ ਦੇ ਮਟੌਰ ਥਾਣੇ 'ਚ ਪੇਸ਼ ਹੋ ਹੀ ਗਏ। ਮੁਲਤਾਨੀ ਕਤਲ ਕੇਸ ਅਤੇ ਅਗਵਾ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਥਾਣਾ ਮਟੌਰ 'ਚ ਪੇਸ਼ ਹੋਣ ਲਈ ਕਿਹਾ  ਗਿਆ ਸੀ ਅਤੇ ਬੀਤੇ ਦਿਨੀਂ ਜਾਂਚ 'ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਦੂਜਾ ਨੋਟਿਸ ਜਾਰੀ ਕੀਤਾ ਗਿਆ ਸੀ।

ਸਾਬਕਾ ਡੀ. ਜੀ. ਪੀ. ਆਪਣੇ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ 11 ਵਜੇ ਥਾਣੇ ਪਹੁੰਚੇ। ਜ਼ਿਕਰਯੋਗ ਹੈ ਕਿ ਬੀਤੀ 15 ਸਤੰਬਰ ਨੂੰ ਸੁਪਰੀਮ ਕੋਰਟ ’ਚੋਂ ਆਰਜ਼ੀ ਜ਼ਮਾਨਤ ਮਿਲਣ ਦੇ ਬਾਵਜੂਦ ਸਾਬਕਾ ਡੀ. ਜੀ. ਪੀ. ਪੁਲਸ ਜਾਂਚ 'ਚ ਸ਼ਾਮਲ ਹੋਣ ਤੋਂ ਟਾਲਾ ਵੱਟਦੇ ਆ ਰਹੇ ਸੀ। ਸੁਪਰੀਮ ਕੋਰਟ ਨੇ ਹਾਲਾਂਕਿ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਉਣ ਸਮੇਂ ਉਸ ਨੂੰ ਪੁਲਸ ਜਾਂਚ 'ਚ ਸਹਿਯੋਗ ਦੇਣ ਲਈ ਕਿਹਾ ਸੀ।