ਸਿੱਧੂ ਦੇ ਅਸਤੀਫੇ 'ਤੇ ਕੈਪਟਨ ਦਾ ਬਿਆਨ, 'ਮੈਂ ਪਹਿਲਾਂ ਹੀ ਕਿਹਾ ਸੀ, ਉਹ ਟਿਕਣ ਵਾਲਾ ਆਦਮੀ ਨਹੀਂ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ'

Amarinder Singh and Navjot Singh Sidhu

 

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਉਸ ਸਮੇਂ ਭੂਚਾਲ ਆ ਗਿਆ ਜਦੋਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸਿੱਧੂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।

 

 

ਦੂਜੇ ਪਾਸੇ, ਸਿੱਧੂ ਦੇ ਅਸਤੀਫੇ ਤੋਂ ਬਾਅਦ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਸਿੱਧੂ ਤੇ ਤੰਜ਼ ਕੱਸਿਆ। ਉਹਨਾਂ ਨੇ ਕਿਹਾ 'ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ, ਉਹ ਟਿਕਣ ਵਾਲਾ ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ'।