ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਹੋਂਦ ਨੂੰ ਅਮਰ ਰੱਖੀਏ- ਚਰਨਜੀਤ ਸਿੰਘ ਚੰਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਗਤ ਸਿੰਘ ਦੇ 114ਵੇਂ ਜਨਮ ਦਿਨ ਮੌਕੇ ਚਰਨਜੀਤ ਸਿੰਘ ਚੰਨੀ ਨੇ ਦੇਸ਼ਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਨੂੰ ਉਹਨਾਂ ਦੀ ਸੋਚ ‘ਤੇ ਪਹਿਰਾ ਦੇਣਾ ਚਾਹੀਦਾ ਹੈ।

Charanjit Singh Channi

ਚੰਡੀਗੜ੍ਹ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 114ਵੇਂ ਜਨਮ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਨੂੰ ਉਹਨਾਂ ਦੀ ਸੋਚ ‘ਤੇ ਪਹਿਰਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਹਨਾਂ ਦੀ ਹੋਂਦ ਨੂੰ ਅਮਰ ਰੱਖੀਏ।

ਹੋਰ ਪੜ੍ਹੋ: PM ਮੋਦੀ ਪੇਸ਼ ਕਰਨਗੇ 35 ਫਸਲਾਂ ਦੀਆਂ ਕਿਸਮਾਂ, ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਨਾਲ ਕਰਨਗੇ ਗੱਲਬਾਤ

ਮੁੱਖ ਮੰਤਰੀ ਨੇ ਲਿਖਿਆ, ‘ਸ਼ਹੀਦ ਭਗਤ ਸਿੰਘ ਹਰ ਭਾਰਤੀ ਦੀ ਰੂਹ ਵਿਚ ਵੱਸਦੇ ਹਨ। ਸਾਡੀ ਆਜ਼ਾਦੀ ਉਹਨਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ’।

ਹੋਰ ਪੜ੍ਹੋ: ਘੁਡਾਣੀ ਕਲਾਂ ਵਿਖੇ ਸੰਗਤਾਂ ਨੇ ਛੇਵੀਂ ਪਾਤਸ਼ਾਹੀ ਦਾ 52 ਕਲੀਆਂਵਾਲਾ ਚੋਲਾ ਸਾਹਿਬ ਦੇਣ ਤੋਂ ਕੀਤੀ ਨਾਂਹ

ਉਹਨਾਂ ਅੱਗੇ ਲਿਖਿਆ, ‘ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿਚ ਹੀ ਹੁੰਦਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਹਨਾਂ ਦੀ ਸੋਚ ‘ਤੇ ਪਹਿਰਾ ਦਈਏ ਤੇ ਉਹਨਾਂ ਦੀ ਹੋਂਦ ਨੂੰ ਅਮਰ ਰੱਖੀਏ’।

ਹੋਰ ਪੜ੍ਹੋ: ਸੁਮੇਧ ਸੈਣੀ ਦੇ ਵਕੀਲ ਨੂੰ AG ਬਣਾਉਣ ’ਤੇ ਬਹਿਬਲ ਕਲਾਂ ਗੋਲੀਕਾਂਡ ਪੀੜਤ ਪਰਿਵਾਰ ਨੇ ਪ੍ਰਗਟਾਇਆ ਇਤਰਾਜ਼

ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿਚ ਹੋਇਆ ਸੀ। ਹਾਲਾਂਕਿ ਉਹਨਾਂ ਦਾ ਜੱਦੀ ਨਿਵਾਸ ਅੱਜ ਵੀ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜ਼ਿਲ੍ਹੇ ਦੇ ਖਟਕੜ ਕਲਾਂ ਪਿੰਡ ਵਿਚ ਸਥਿਤ ਹੈ।