ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਦੋਸ਼ੀਆਂ ਨੂੰ ਕੁੱਟਣ ਵਾਲੇ ਸਿੱਖਾਂ ਨੂੰ SGPC ਕਰੇਗੀ ਸਨਮਾਨਿਤ

ਏਜੰਸੀ

ਖ਼ਬਰਾਂ, ਪੰਜਾਬ

SGPC ਦੇਵੇਗੀ 3 ਸਿੱਖਾਂ ਨੂੰ 1-1 ਲੱਖ ਰੁਪਏ ਦਾ ਇਨਾਮ

SGPC will honor the Sikhs

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਤਿੰਨ ਸਿੱਖਾਂ ਨੂੰ ਜੇਲ 'ਚ ਬੰਦ ਕਰਨ ਵਾਲੇ ਤਿੰਨ ਸਿੱਖਾਂ ਨੂੰ 1-1 ਲੱਖ ਦਾ ਇਨਾਮ ਦੇਣ ਦਾ ਫੈਸਲਾ ਕੀਤਾ ਹੈ। ਇਹ ਘਟਨਾ 12 ਮਾਰਚ 2016 ਨੂੰ ਅੰਮ੍ਰਿਤਸਰ ਦੇ ਪਿੰਡ ਰਾਮਦੀਵਾਲੀ ਦੀ ਹੈ।

ਮਾਮਲੇ 'ਚ ਪਿੰਡ ਦੇ 3 ਨੌਜਵਾਨਾਂ ਨੂੰ ਪੁਲਿਸ ਨੇ ਫੜ ਲਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਕਰਤਾਰਪੁਰ ਦੇ ਸਰਵਦੀਪ ਸਿੰਘ, ਤਰਨਤਾਰਨ ਦੇ ਸਰਬਜੀਤ ਸਿੰਘ ਮੀਆਂਵਿੰਡ ਅਤੇ ਅੰਮ੍ਰਿਤਸਰ ਦੇ ਜਗਤਾਰ ਸਿੰਘ ਭਾਗੋਵਾਲੀ ਨੂੰ ਇਨਾਮ ਦਿੱਤੇ ਜਾਣਗੇ।

ਤਿੰਨ ਸਿੱਖਾਂ ਨੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਉਨ੍ਹਾਂ ਤਿੰਨ ਕੈਦੀਆਂ ਨੂੰ ਸਜ਼ਾ ਦਿੱਤੀ ਸੀ ਜਿਨ੍ਹਾਂ ਨੇ 2016 ਵਿਚ ਅੰਮ੍ਰਿਤਸਰ ਦੇ ਮੱਤੇਵਾਲ ਦੇ ਪਿੰਡ ਰਾਮਦੀਵਾਲੀ ਵਿਚ ਬੇਅਦਬੀ ਕੀਤੀ ਸੀ। ਕੁਝ ਦਿਨ ਪਹਿਲਾਂ ਹੀ ਸਰਵਦੀਪ ਸਿੰਘ ਜੇਲ੍ਹ ਤੋਂ ਬਾਹਰ ਆਇਆ ਹੈ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਜਲਦ ਹੀ 1 ਲੱਖ ਰੁਪਏ ਦਾ ਚੈੱਕ ਸੌਂਪਿਆ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ 12 ਮਾਰਚ 2016 ਨੂੰ ਅੰਮ੍ਰਿਤਸਰ ਦੇ ਪਿੰਡ ਰਾਮਦੀਵਾਲੀ ਦੇ ਵਸਨੀਕ ਪ੍ਰੇਮ ਸਿੰਘ, ਸ਼ਮਸ਼ੇਰ ਸਿੰਘ ਅਤੇ ਰਾਜੂ ਮਸੀਹ ਨੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ 2 ਗੁਰੂ ਗ੍ਰੰਥ ਸਾਹਿਬ ਅਤੇ 10 ਗੁਟਕਾ ਸਾਹਿਬ ਦੇ ਸਰੂਪ ਅਗਨ ਭੇਟ ਕਰ ਦਿੱਤੇ ਸਨ। ਇਸ ਦੌਰਾਨ ਪਿੰਡ ਵਾਸੀਆਂ ਨੇ ਮੌਕੇ 'ਤੇ ਪਹੁੰਚ ਕੇ ਇਕ ਦੋਸ਼ੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।

ਇਸ ਤੋਂ ਬਾਅਦ ਪੁਲਿਸ ਨੇ ਰਾਤੋ ਰਾਤ ਬਾਕੀ ਦੋ ਦੋਸ਼ੀਆਂ ਨੂੰ ਵੀ ਫੜ ਲਿਆ ਸੀ। 2017 ਵਿਚ ਸਥਾਨਕ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ 7-7 ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਜੇਲ੍ਹ ਵਿਚ ਬੰਦ ਸਰਵਦੀਪ, ਸਰਬਜੀਤ ਸਿੰਘ ਅਤੇ ਜਗਤਾਰ ਸਿੰਘ ਨੇ ਤਿੰਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਸਰਵਦੀਪ, ਸਰਬਜੀਤ ਅਤੇ ਜਗਤਾਰ ਸਿੰਘ ਨੇ ਵੀ ਕੁੱਟਮਾਰ ਦੀ ਗੱਲ ਮੰਨੀ ਅਤੇ ਇਸ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਜ਼ਿੰਮੇਵਾਰ ਦੱਸਿਆ।